23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਮਾਜ ਸੇਵਕ ਅਤੇ ਅਕਾਲੀ ਨੇਤਾ ਇੰਜੀ. ਬੋਪਾਰਾਏ ਨੇ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-02-2026
ਮਲੌਦ, 5 ਫਰਵਰੀ (ਦਿਲਬਾਗ ਸਿੰਘ ਚਾਪੜਾ)- ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿੰਡ ਚਾਪੜਾ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਦੀਪ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਕੁੱਲ 31 ਯੂਨਿਟ ਖ਼ੂਨ ਇਕੱਠਾ ਹੋਇਆ | ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਆਪਣੇ ਕਰ ਕਮਲਾ ਨਾਲ ਕੀਤਾ | ਇੰਜੀ. ਬੋਪਾਰਾਏ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਅਤੇ ਭੇਦਭਾਵ ਖ਼ਤਮ ਕਰਨ ਲਈ ਸਰਬ-ਸਾਂਝੀਵਾਲਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯਾਦ ਵਿਚ ਅਜਿਹੇ ਖ਼ੂਨਦਾਨ ਕੈਂਪ ਲਾਉਣੇ ਸਮਾਜ ਲਈ ਵਰਦਾਨ ਹਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ ਜੋ ਕਿਸੇ ਲੋੜਵੰਦ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਸਰਪੰਚ ਗੁਰਦੀਪ ਸਿੰਘ ਚਾਪੜਾ ਅਤੇ ਸਾਬਕਾ ਸਰਪੰਚ ਮਨਦੀਪ ਸਿੰਘ ਚਾਪੜਾ ਆੜ੍ਹਤੀ ਨੇ ਕਿਹਾ ਕਿ ਸਾਰੇ ਧਰਮਾਂ ਦੇ ਨੌਜਵਾਨਾਂ ਵੱਲੋਂ ਜਾਤ-ਪਾਤ ਤੋਂ ਉੱਪਰ ਉੱਠ ਕੇ ਖ਼ੂਨਦਾਨ ਕਰਨਾ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਦੀ ਸੱਚੀ ਪਾਲਣਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਨੌਜਵਾਨ ਪੀੜੀ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਦੇ ਹਨ | ਇਸ ਮੌਕੇ ਇੰਜੀ. ਬੋਪਾਰਾਏ ਸਰਪੰਚ ਗੁਰਦੀਪ ਸਿੰਘ ਚਾਪੜਾ ਅਤੇ ਸਾਬਕਾ ਸਰਪੰਚ ਮਨਦੀਪ ਸਿੰਘ ਚਾਪੜਾ ਆੜ੍ਹਤੀ ਵੱਲੋਂ ਸਾਰੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਦੇ ਆਗੂਆਂ ਨੇ ਸਮੂਹ ਖ਼ੂਨਦਾਨੀਆਂ ਡਾਕਟਰਾਂ ਦੀ ਟੀਮ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇੰਜੀ. ਬੋਪਾਰਾਏ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਲਾਏ ਜਾਣ ਵਾਲੇ ਖ਼ੂਨਦਾਨ ਕੈਂਪਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਲੋਂ ਐੱਸ. ਬੀ. ਆਈ. ਡੇਹਲੋਂ ਦਾ ਦੌਰਾ
Ad Position 24