25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਚੌਕੀ ਕਟਾਣੀ ਕਲਾਂ ਵਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 21-02-2026
ਕੁਹਾੜਾ, 20 ਫਰਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਕਟਾਣੀ ਕਲਾਂ ਵਲੋਂ ਇੱਕ ਵਿਅਕਤੀ ਨੂੰ 11 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਦੀ ਪਹਿਚਾਣ ਲਖਬੀਰ ਸਿੰਘ ਉਰਫ਼ ਲੱਖੂ ਪੁੱਤਰ ਵਜੀਰ ਚੰਦ ਵਾਸੀ ਬਾਜ਼ੀਗਰ ਬਸਤੀ, ਕੋਟ ਗੰਗੂ ਰਾਏ ਰਾਏ ਵਜੋਂ ਹੋਈ | ਇਸ ਸਬੰਧੀ ਜਸ਼ਨਦੀਪ ਸਿੰਘ ਗਿੱਲ ਏ. ਡੀ. ਸੀ. ਪੀ.-4 ਅਤੇ ਏ. ਸੀ. ਪੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫ਼ਸਰ ਥਾਣਾ ਕੂੰਮਕਲਾਂ ਦੀ ਅਗਵਾਈ ਹੇਠ ਸ਼ਹਿਰ ਅਤੇ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਵੇਚਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਦੇ ਉਦੇਸ਼ ਨਾਲ ਵਿਸ਼ੇਸ਼ ਚੈਕਿੰਗ ਦੌਰਾਨ ਚੌਂਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਨੂੰ ਨਾਕਾਬੰਦੀ ਦੌਰਾਨ ਸੂਚਨਾ ਮਿਲੀ ਕਿ ਲਖਵੀਰ ਸਿੰਘ ਉਰਫ਼ ਲੱਖੂ ਵਾਸੀ ਬਾਜ਼ੀਗਰ ਬਸਤੀ, ਕੋਟ ਗੰਗੂ ਰਾਏ, ਥਾਣਾ ਕੂੰਮਕਲਾਂ ਜ਼ਿਲ੍ਹਾ ਲੁਧਿਆਣਾ ਜੋ ਕਿ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਜੋ ਬਾਹਰਲੀਆਂ ਸਟੇਟਾਂ ਤੋਂ ਸਸਤੀ ਸ਼ਰਾਬ ਲਿਆ ਕੇ ਅੱਗੇ ਲੁਧਿਆਣਾ ਵਿਚ ਆਪਣੇ ਗ੍ਰਾਹਕਾਂ ਨੂੰ ਮਹਿੰਗੇ ਭਾਅ ਵੇਚਦਾ ਹੈ | ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ 11 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਚੌਂਕੀ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਵਿਅਕਤੀ ਖ਼ਿਲਾਫ਼ ਨਾਜਾਇਜ਼ ਸ਼ਰਾਬ ਵੇਚਣ ਦਾ ਇੱਕ ਮਾਮਲਾ ਪਹਿਲਾਂ ਵੀ ਥਾਣਾ ਕੂੰਮਕਲਾਂ ਵਿਖੇ ਦਰਜ ਹੈ | ਸਬ ਇੰਸਪੈਕਟਰ ਸੈਣੀ ਨੇ ਦੱਸਿਆ ਕਿ ਉਕਤ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਪਤੀ ਤੇ ਸਹੁਰੇ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਪ੍ਰੇਮੀ ਸੰਗ ਹੋਈ ਫ਼ਰਾਰ ਅਗਲੀ ਖ਼ਬਰ ਸਿੱਖਿਆ ਮੰਤਰੀ ਦੀ ਅਧਿਆਪਕਾਂ 'ਤੇ ਕੀਤੀ ਕਾਰਵਾਈ ਦੀ ਨਿੰਦਾ
Ad Position 24