24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬੀ. ਐੱਡ. ਅਧਿਆਪਕ ਫ਼ਰੰਟ ਕੱਲ੍ਹ ਸੂਬਾ ਪੱਧਰੀ ਰੈਲੀ 'ਚ ਕਰੇਗਾ ਸ਼ਮੂਲੀਅਤ-ਚੀਮਾ

Ad Position 21
No active advertisement
ਅਜੀਤ ਡੈਸਕ 21-02-2026
ਰਾੜਾ ਸਾਹਿਬ, 20 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਗੁਰਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਅਤੇ ਮੋਹਨਜੀਤ ਸਿੰਘ ਜਨਰਲ ਸਕੱਤਰ ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਨੇ ਦੱਸਿਆ ਕਿ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਟੈੱਟ ਵਿਰੋਧੀ ਹੋਣ ਵਾਲੀ ਇਤਿਹਾਸਿਕ ਰੈਲੀ ਵਿਚ ਬੀ. ਐੱਡ. ਅਧਿਆਪਕ ਫ਼ਰੰਟ ਲੁਧਿਆਣਾ ਵਲੋਂ ਵੀ ਵੱਡੀ ਗਿਣਤੀ ਵਿਚ ਕਾਫ਼ਲੇ ਸ਼ਾਮਿਲ ਹੋਣਗੇ | ਆਗੂਆਂ ਨੇ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਸਿਰਫ਼ ਪ੍ਰਮੋਸ਼ਨ ਲਈ ਟੈੱਟ ਜ਼ਰੂਰੀ ਕੀਤਾ ਗਿਆ ਸੀ, ਹੁਣ ਪ੍ਰਮੋਸ਼ਨ ਲੈ ਚੁੱਕੇ ਅਧਿਆਪਕਾਂ ਲਈ ਵੀ ਟੈੱਟ ਜ਼ਰੂਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਨੌਕਰੀ ਵਿਚ ਬਣੇ ਰਹਿਣ ਲਈ ਸਰਕਾਰ ਟੈੱਟ ਜ਼ਰੂਰੀ ਕਰ ਰਹੀ ਹੈ | ਉਨ੍ਹਾਂ ਕਿਹਾ ਸੁਪਰੀਮ ਕੋਰਟ ਦੇ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਫ਼ੈਸਲੇ ਹਨ ਜੋ ਮੁਲਾਜ਼ਮ ਪੱਖੀ ਸਨ | ਪਰ ਸਰਕਾਰ ਨੇ ਅਜੇ ਤੱਕ ਉਹ ਫ਼ੈਸਲੇ ਲਾਗੂ ਨਹੀਂ ਕੀਤੇ | ਪਰ ਟੈੱਟ ਰੂਪੀ ਅਧਿਆਪਕ ਵਿਰੋਧੀ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ | ਜਦੋਂ ਕਿ ਸਰਕਾਰ ਨੂੰ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਬਾਕੀ ਰਾਜਾਂ ਦੀ ਤਰ੍ਹਾਂ ਆਪਣਾ ਪੱਖ ਬਾ ਦਲੀਲ ਪੇਸ਼ ਕਰਨਾ ਚਾਹੀਦਾ ਸੀ | ਪਰ ਸਰਕਾਰ ਨੇ ਇੱਕ ਵਾਰ ਫੇਰ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੰਦੇ ਹੋਏ ਭਾਰਤ ਵਿਚ ਸਭ ਤੋਂ ਪਹਿਲਾਂ ਇਹ ਬੇਲੋੜੀ ਸ਼ਰਤ ਅਧਿਆਪਕਾਂ ਦੇ ਸਿਰ ਥੋਪ ਕੇ ਉਨ੍ਹਾਂ ਦੀਆਂ ਨੌਕਰੀਆਂ ਲਈ ਖ਼ਤਰਾ ਖੜਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਮਲ ਧਾਲੀਵਾਲ ਦੀ ਰਾਹੁਲ ਗਾਂਧੀ ਨਾਲ ਪਰਿਵਾਰਕ ਮਿਲਣੀ ਹਲਕਾ ਅਮਰਗੜ੍ਹ 'ਚ ਚਰਚਾ ਦਾ ਵਿਸ਼ਾ ਬਣੀ ਅਗਲੀ ਖ਼ਬਰ ਏ. ਐੱਸ. ਕਾਲਜ ਫ਼ਾਰ ਵਿਮੈਨ ਵਿਚ 'ਸੁੰਦਰ ਪੰਜਾਬੀ ਲਿਖਾਈ ਮੁਕਾਬਲਾ' ਕਰਵਾਇਆ
Ad Position 24