ਮਾਛੀਵਾੜਾ ਸਾਹਿਬ, 21 ਫਰਵਰੀ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਸਥਾਨਕ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਵਿਸ਼ਾਲ ਕੁਮਾਰ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਇੰਚਾਰਜ ਸੋਹਣ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗੁਰਦੁਆਰਾ ਕਿਰਪਾਨ ਭੇਂਟ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ | ਪੁਲਿਸ ਵਲੋਂ ਇਸ ਨੂੰ ਜਾਂਚ ਲਈ ਕਾਬੂ ਕੀਤਾ ਗਿਆ ਤਾਂ ਇਸ ਨੇ ਆਪਣਾ ਨਾਮ ਵਿਸ਼ਾਲ ਕੁਮਾਰ ਦੱਸਿਆ | ਪੁਲਿਸ ਵਲੋਂ ਤਲਾਸ਼ੀ ਦੌਰਾਨ ਇਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਵਿਸ਼ਾਲ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਦੂਸਰੇ ਪਾਸੇ ਮਾਛੀਵਾੜਾ ਪੁਲਿਸ ਨੂੰ ਇਹ ਵੀ ਸੂਚਨਾਵਾਂ ਮਿਲ ਰਹੀਆਂ ਹਨ ਕਿ ਪਹਿਲਾਂ ਕੁੱਝ ਪੰਜਾਬੀ ਨੌਜਵਾਨ ਹੀ ਨਸ਼ੇ ਦਾ ਸੇਵਨ ਅਤੇ ਇਸ ਨੂੰ ਵੇਚਣ ਦੇ ਧੰਦੇ ਵਿਚ ਲੱਗੇ ਹੋਏ ਹਨ | ਪਰ ਹੁਣ ਮਾਛੀਵਾੜਾ ਇਲਾਕੇ ਵਿਚ ਭਾਰੀ ਗਿਣਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ 'ਚੋਂ ਵੀ ਕੁੱਝ ਨੌਜਵਾਨ ਨਸ਼ਾ ਕਰਦੇ ਤੇ ਵੇਚਦੇ ਹਨ, ਜਿਨ੍ਹਾਂ ਨੂੰ ਕਾਬੂ ਪਾਉਣ ਲਈ ਪੁਲਿਸ ਜਾਂਚ ਵਿਚ ਜੁਟੀ ਹੋਈ ਹੈ |