21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਖੰਨਾ 'ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

Ad Position 21
No active advertisement
ਅਜੀਤ ਡੈਸਕ 22-02-2026
ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਦੁਸਿਹਰਾ ਗਰਾਊਾਡ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਆਗਾਜ਼ ਸ਼ਨੀਵਾਰ ਨੂੰ ਧੂਮ ਧੜੱਕੇ ਨਾਲ ਹੋਇਆ | 2 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ | ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਰਵਾਇਤੀ ਲੋਕ ਨਾਚ ਕਰਵਾਏ ਗਏ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ-2026 ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਖੰਨਾ ਵਿਖੇ ਕਰਵਾਇਆ ਜਾਣਾ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਉੱਧਮੀ ਆਪਣੇ ਉਤਪਾਦ ਲੈ ਕੇ ਪੁੱਜੇ ਹਨ | ਇਸ ਮੌਕੇ ਉਨ੍ਹਾਂ ਸਵੈ ਸਹਾਇਤਾ ਪ੍ਰਾਪਤ ਗਰੁੱਪਾਂ ਵੱਲੋਂ ਬਣਾਈਆਂ ਵਸਤਾਂ ਦੀ ਸਰਾਹਨਾਂ ਕੀਤੀ |
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਾਂ ਜਿਨ੍ਹਾਂ ਦੀ ਬਦੌਲਤ ਪੰਜਾਬ ਵਿੱਚ ਮੇਲੇ ਲੱਗਣੇ ਸ਼ੁਰੂ ਹੋਏ ਹਨ | ਇਸੇ ਲੜੀ ਤਹਿਤ ਖੰਨਾ ਵਿੱਚ ਪਹਿਲੀ ਵਾਰ 'ਪੰਜਾਬ ਸਖੀ ਸ਼ਕਤੀ ਮੇਲਾ' ਲੱਗਿਆ ਹੈ | 'ਪੰਜਾਬ ਸਖੀ ਸ਼ਕਤੀ ਮੇਲੇ' ਦੇ ਜਰੀਏ ਪਿੰਡਾਂ ਵਿੱਚ ਬੈਠੀਆਂ ਹੁਨਰਮੰਦ ਮਹਿਲਾਵਾਂ ਲਈ ਰੋਜ਼ਗਾਰ ਦੇਣ ਦਾ ਪੰਜਾਬ ਸਰਕਾਰ ਵੱਲੋਂ ਪਲੇਟਫਾਰਮ ਤਿਆਰ ਕੀਤਾ ਗਿਆ ਹੈ | ਇਸ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਖਾਣ ਪੀਣ ਦੇ ਸਟਾਲ ਲਗਾਏ ਗਏ ਹਨ | ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ | ਹਰ ਰੋਜ਼ ਇੱਕ ਨਵਾਂ ਮਸ਼ਹੂਰ ਪੰਜਾਬੀ ਗਾਇਕ ਸ਼ਾਮ ਨੂੰ ਪੇਸ਼ਕਾਰੀ ਦੇਵੇਗਾ | ਇਸ ਮੇਲੇ ਵਿੱਚ ਪੰਜਾਬ ਦਾ ਸਭਿਆਚਾਰ ਅਤੇ ਵਿਰਸਾ ਦਿਖਾਇਆ ਜਾਵੇਗਾ | ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ, ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਪਰਿਵਾਰਾਂ ਸਮੇਤ ਆਨੰਦ ਮਾਨਣ | ਮੇਲੇ ਵਿੱਚ ਝੂਲਿਆਂ ਦੇ ਵਿਸ਼ੇਸ਼ ਪ੍ਰਬੰਧ ਦੇ ਨਾਲ-ਨਾਲ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਫੂਡ ਕੋਰਟ ਬਣਿਆ ਹੈ | ਇਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਕਲਾਕਾਰ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਇਆ ਕਰੇਗੀ | ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਕਿਹਾ ਕਿ ਅਜਿਹੇ ਮੇਲੇ ਆਪਣੇ ਸਭਿਆਚਾਰ ਨਾਲ ਜੁੜਨ ਦਾ ਇਕ ਵਧੀਆ ਵਸੀਲਾ ਹਨ ਅਤੇ ਸਾਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਂਦੇ ਹਨ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਮੇਲੇ ਦੀ ਸ਼ੁਰੂਆਤ ਮੌਕੇ ਪਹੁੰਚੀਆਂ ਸ਼ਖਸੀਅਤਾਂ, ਵੱਖ-ਵੱਖ ਰਾਜਾਂ ਤੋਂ ਪੁੱਜੇ ਦਸਤਕਾਰਾਂ ਤੇ ਕਲਾਕਾਰਾਂ ਨੂੰ ਜੀ ਆਇਆ ਆਖਿਆ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਸੌਂਦ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਾਮਯਾਬ ਕਰਨ ਲਈ ਪਿੰਡਾਂ ਦੇ ਦੌਰੇ ਅਗਲੀ ਖ਼ਬਰ 48ਵੇਂ ਦਿਨ ਸੰਘਰਸ਼ ਹੋਇਆ ਹੋਰ ਮਜ਼ਬੂਤ- ਦਸਤਾਵੇਜ਼ ਜਨਤਕ ਕਰਨ ਅਤੇ ਖੰਨਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਤੱਕ ਲੜਾਈ ਜਾਰੀ
Ad Position 24