21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਿਡਲ ਸਕੂਲ ਗੋਸਲ ਵਿਖੇ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਮਲੌਦ, 21 ਫਰਵਰੀ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਮਿਡਲ ਸਕੂਲ ਗੋਸਲ ਵਿਖੇ ਸਕੂਲ ਮੁਖੀ ਸਟੇਟ ਅਵਾਰਡੀ ਨਵਜੋਤ ਸ਼ਰਮਾ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਨਵਜੋਤ ਸ਼ਰਮਾ ਨੇ ਮਾਂ ਬੋਲੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ 21 ਫਰਵਰੀ ਦਾ ਦਿਨ ਮਾਂ ਬੋਲੀ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਪੰਜਾਬੀ ਬੋਲੀ ਪੰਜਾਬੀਆਂ ਲਈ ਬਹੁਤ ਖ਼ਾਸ ਸਥਾਨ ਰੱਖਦੀ ਹੈ | ਸਾਨੂੰ ਸਭ ਨੂੰ ਆਪਣੀ ਮਾਂ ਬੋਲੀ ਪ੍ਰਤੀ ਸਾਰਥਿਕ ਪਹੁੰਚ ਅਪਣਾਉਂਦੇ ਹੋਏ ਇਸ ਦੇ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਬੋਲ, ਲਿਖਤ ਮੁਕਾਬਲੇ ਅਤੇ ਮਾਂ ਬੋਲੀ ਪ੍ਰਤੀ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ | ਸਕੂਲੀ ਵਿਦਿਆਰਥੀਆਂ ਦੁਆਰਾ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਗੁਰਮਿੰਦਰਜੀਤ ਸਿੰਘ, ਕਮਲਜੀਤ ਕੌਰ, ਗੁਰਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੈਂਪ
Ad Position 24