ਬੀਜਾ, 21 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸੀ ਪਾਰਟੀ ਦੇ ਬਜ਼ੁਰਗ ਟਕਸਾਲੀ ਆਗੂ ਅਮਰਜੀਤ ਸਿੰਘ ਜਟਾਣਾ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅਤਿੰਮ ਸੰਸਕਾਰ ਪਿੰਡ ਜਟਾਣਾ ਦੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ | ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਰਾਜਿੰਦਰ ਸਿੰਘ ਪੰਜਾਬ ਪੁਲਿਸ ਕਰਮਚਾਰੀ ਵਲੋਂ ਦਿੱਤੀ ਗਈ | ਪਰਿਵਾਰਕ ਮੈਂਬਰਾਂ ਨਾਲ ਲੋਕ ਸਭਾ ਮੈਂਬਰ ਅਮਰ ਸਿੰਘ ਬੋਪਾਰਾਏ, ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਰੁਪਿੰਦਰ ਸਿੰਘ ਰਾਜਾ ਗਿੱਲ ਸਮਰਾਲਾ, ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਹਰਜਿੰਦਰ ਸਿੰਘ ਇਕੋਲਾਹਾ, ਜਤਿੰਦਰ ਸਿੰਘ ਜਟਾਣਾ, ਜਗਰੂਪ ਸਿੰਘ ਰੂਬੀ ਕੁਲਾਰ, ਪ੍ਰਧਾਨ ਭੋਲਾ ਦਹੇੜੂ, ਜਸਵੰਤ ਸਿੰਘ ਜੱਸੀ ਦਹੇੜੂ, ਨੇਤਰ ਸਿੰਘ ਸਾਬਕਾ ਸਰਪੰਚ, ਕਰਮ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ ਰਸੂਲੜਾ, ਸਤਨਾਮ ਸਿੰਘ ਸੋਨੀ ਰੋਹਣੋਂ, ਕਰਮ ਸਿੰਘ, ਬਲਜੀਤ ਸਿੰਘ, ਪਵਨਦੀਪ ਸਿੰਘ ਭੁਮੱਦੀ, ਲਖਵੀਰ ਸਿੰਘ ਲੱਖੀ, ਰਾਗੀ ਬਲਵਿੰਦਰ ਸਿੰਘ ਭੌਰਲਾ, ਭਗਵੰਤ ਸਿੰਘ ਕੋਟ, ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਹਰਪਾਲ ਸਿੰਘ ਚਹਿਲ ਆਦਿ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਨੇ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ |