21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਿੱਦਿਅਕ ਦੌਰਾ ਕਰਵਾਇਆ

Ad Position 21
No active advertisement
ਅਜੀਤ ਡੈਸਕ 22-02-2026
ਮਾਛੀਵਾੜਾ ਸਾਹਿਬ, 21 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਚੇਤਨਾ ਰੈਲੀ ਸ਼੍ਰੀ ਚਮਕੌਰ ਸਾਹਿਬ ਵਿਖੇ ਕੱਢੀ ਗਈ | ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਹੀਪਿੰਦਰ ਕੌਰ ਅਤੇ ਪੰਜਾਬੀ ਸਾਹਿਤ ਸਭਾ, ਐਨ. ਐੈੱਸ. ਐੈੱਸ. ਯੂਨਿਟ ਦੇ ਕਨਵੀਨਰ ਪ੍ਰੋ. ਜਸਵੀਰ ਕੌਰ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਮਾਂ ਬੋਲੀ ਨੂੰ ਬਚਾਉਣ ਦਾ ਨਾਅਰਾ ਲਗਾਇਆ ਜਿਸ ਨੂੰ ਕਾਲਜ ਸਟਾਫ਼ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਸਾਨੂੰ ਹਰ ਬੋਲੀ ਸਿੱਖਣੀ ਚਾਹੀਦੀ ਹੈ ਪਰ ਪਹਿਲ ਆਪਣੀ ਮਾਤ ਭਾਸ਼ਾ ਨੂੰ ਹੀ ਦੇਣੀ ਚਾਹੀਦੀ ਹੈ | ਪੰਜਾਬੀ ਵਿਭਾਗ ਦੇ ਮੁਖੀ ਡਾ. ਮਹੀਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ 'ਚ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਿਤ ਕਰਨ ਹਿਤ ਵਿਭਾਗ ਵਲੋਂ ਪਟਿਆਲਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਜੋ ਕਿ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ | ਉਸ ਵਿਚ ਵਿਦਿਆਰਥਣਾਂ ਨੂੰ ਲਿਜਾਇਆ ਗਿਆ ਜਿੱਥੇ ਉਨ੍ਹਾਂ ਸਾਹਿਤ, ਸਭਿਆਚਾਰ, ਧਾਰਮਿਕ, ਇਤਿਹਾਸਿਕ ਆਦਿ ਗਿਆਨ ਭਰਪੂਰ ਵਿਸ਼ਿਆਂ ਨਾਲ ਸਬੰਧਿਤ ਪੁਸਤਕਾਂ ਖ਼ਰੀਦੀਆਂ | ਵਿਦਿਆਰਥਣਾਂ ਨੂੰ ਗੁਰਦੁਆਰਾ ਸ਼੍ਰੀ ਦੁਖ ਨਿਵਾਰਣ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਸ ਮੌਕੇ ਡਾ. ਰਣਜੀਤ ਕੌਰ ਅਤੇ ਅਮਨਦੀਪ ਕੌਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੰਤਰੀ ਸੌਂਦ ਦੇ ਖੰਨਾ ਦਫ਼ਤਰ ਦੇ ਸਾਹਮਣੇ ਕੀਤਾ ਜਾਵੇਗਾ ਪ੍ਰਦਰਸ਼ਨ ਅਗਲੀ ਖ਼ਬਰ ਬਜ਼ੁਰਗ ਟਕਸਾਲੀ ਕਾਂਗਰਸੀ ਆਗੂ ਅਮਰਜੀਤ ਸਿੰਘ ਜਟਾਣਾ ਦਾ ਦਿਹਾਂਤ
Ad Position 24