22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੰਯੁਕਤ ਕਿਸਾਨ ਮੋਰਚੇ ਵਲੋਂ ਮੰਤਰੀ ਸੌਂਦ ਦੇ ਖੰਨਾ ਦਫ਼ਤਰ ਦੇ ਸਾਹਮਣੇ ਕੀਤਾ ਜਾਵੇਗਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-02-2026
ਬੀਜਾ, 21 ਫਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)- ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਦਿੱਤੇ ਸੱਦੇ 'ਤੇ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਫਤਰ ਮੂਹਰੇ 11:00 ਤੋਂ 3:00 ਵਜੇ ਤੱਕ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਭਾਰਤ ਅਮਰੀਕਾ ਸਮਝੌਤੇ ਦੀਆਂ ਮੱਦਾਂ ਇੱਥੋਂ ਦੇ ਖੇਤੀ ਕਿੱਤੇ, ਡੇਅਰੀ ਫਾਰਮਿੰਗ ਨੂੰ ਤਬਾਹ ਕਰਕੇ ਰੱਖ ਦੇਵੇਗਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਦਰਸ਼ਨ ਸਿੰਘ ਧਾਲੀਵਾਲ, ਗੁਰਸੇਵਕ ਸਿੰਘ ਰੁਪਾਲੋਂ, ਕੇਵਲ ਸਿੰਘ ਕੁਲਾਰ ਤੇ ਸੁਖਦੇਵ ਸਿੰਘ ਮਾਂਗਟ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਾਂ ਕਾਲਜ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾ... ਅਗਲੀ ਖ਼ਬਰ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਿੱਦਿਅਕ ਦੌਰਾ ਕਰਵਾਇਆ
Ad Position 24