ਡਾ. ਰਣਜੀਤ ਨੇ ਏ. ਆਈ. ਪਾਵਰਡ ਥਰੀ ਡੀ ਰੋਬੋਲੈਸ ਤਕਨੀਕ ਨਾਲ ਸਰਜਰੀ ਕਰਕੇ ਬਣਾਇਆ ਰਿਕਾਰਡ
ਅਜੀਤ ਡੈਸਕ
22-02-2026
ਇਸ ਸੰਬੰਧੀ ਡਾ. ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇੱਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿੱਚ ਓਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿੱਚ ਚਾਰ ਵੱਡੇ ਕਿਲ ਹੱਡੀ ਵਿੱਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿੱਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ |
ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਸਭ ਤੋਂ ਪਹਿਲਾਂ ਕਿਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖ਼ਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਤਰਿਆਂ ਕਰਕੇ ਮਰੀਜ਼ ਅਕਸਰ ਰੋਬੋਟਿਕ ਸਰਜਰੀ ਤੋਂ ਕਤਰਾਉਂਦੇ ਹਨ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਬੋਲੈਂਸ ਥਰੀ ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੇਂਟ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਰੋਬੋਲੈਂਸ ਤਕਨੀਕ ਨਾਲ ਓਪਰੇਸ਼ਨ ਸਿਰਫ਼ 20 ਮਿੰਟ ਵਿੱਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਇਸ ਤੋਂ ਇਲਾਵਾ ਮਰੀਜ਼ ਓਪਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਣ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਸਿੰਘ ਨੇ ਏ ਆਈ ਪਾਵਰਡ ਥਰੀ ਡੀ ਰੋਬੋਲੈਂਸ ਤਕਨੀਕ ਨੂੰ ਸਰਜਰੀ ਲਈ ਸਭ ਤੋਂ ਬਿਹਤਰ ਦੱਸਿਆ |