29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਚੋਮੋਂ ਤੋਂ ਕਿਸਾਨ ਆਗੂ ਬਰਸੀ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ

Ad Position 21
No active advertisement
ਅਜੀਤ ਡੈਸਕ 23-02-2026
ਮਲੌਦ, 22 ਫਰਵਰੀ (ਦਿਲਬਾਗ ਸਿੰਘ ਚਾਪੜਾ)-ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਵਿਖੇ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੀ ਦੂਸਰੀ ਬਰਸੀ ਮੌਕੇ ਪਿੰਡ ਬਲੋਂ ਜ਼ਿਲ੍ਹਾ ਬਠਿੰਡਾ ਵਿਖੇ ਹੋਏ ਸਮਾਗਮ ਦੌਰਾਨ 'ਚ ਸ਼ਮੂਲੀਅਤ ਲਈ ਹਲਕਾ ਪਾਇਲ ਦੇ ਪਿੰਡ ਚੋਮੋਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਦੇ ਵਰਕਰ ਰਵਾਨਾ ਹੋਏ | ਇਸ ਮੌਕੇ ਇਕਾਈ ਪ੍ਰਧਾਨ ਕੁਲਵੰਤ ਸਿੰਘ ਚੋਮੋਂ ਅਤੇ ਸਕੱਤਰ ਅੰਮਿ੍ਤਪਾਲ ਸਿੰਘ ਚੋਮੋਂ ਨੇ ਕਿਹਾ ਕਿ ਯੂਨੀਅਨ ਸਿੱਧੂਪੁਰ ਨਾ ਕੇਵਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਵਿੱਚ ਅੱਗੇ ਹੋ ਕੇ ਲੜਦੀ ਹੈ ਸਗੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਖੜ੍ਹੀ ਹੈ | ਇਸ ਮੌਕੇ ਮਨਜੀਤ ਸਿੰਘ, ਸੋਹਣ ਸਿੰਘ, ਬਲਜੀਤ ਸਿੰਘ, ਤਰਲੋਕ ਸਿੰਘ, ਖੜਕ ਸਿੰਘ, ਸ਼ਮਸ਼ੇਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਦੇਬੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਲਵੇ ਦਾ ਖੇਡ ਮੇਲਾ ਆਰੰਭ ਪਹਿਲੇ ਦਿਨ ਅਥਲੈਟਿਕਸ ਤੇ ਕਬੱਡੀ ਮੁਕਾਬਲੇ ਹੋਏ ਅਗਲੀ ਖ਼ਬਰ ਅਵਤਾਰ ਸਿੰਘ ਧਮੋਟ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24