ਕੁਹਾੜਾ, 22 ਫਰਵਰੀ (ਸੰਦੀਪ ਸਿੰਘ ਕੁਹਾੜਾ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਆਪਣੇ ਸਾਹਨੇਵਾਲ ਰੋਡ, ਕੁਹਾੜਾ ਸਥਿਤ ਦਫ਼ਤਰ ਵਿਖੇ ਹਲਕੇ ਦੇ ਵੱਖ ਵੱਖ ਪਿੰਡਾਂ ਨੂੰ ਗਰਾਂਟਾਂ ਵੰਡੀਆਂ ਗਈਆਂ, ਜਿਸ ਵਿਚ ਗ੍ਰਾਮ ਪੰਚਾਇਤ ਸ਼ੇਰੀਆਂ ਨੂੰ 5 ਲੱਖ ਰੁਪਏ ਸ਼ਮਸ਼ਾਨਘਾਟ ਲਈ ਤੇ 5 ਲੱਖ ਰੁਪਏ ਪਿੰਡ ਦੀਆਂ ਗਲੀਆਂ ਨਾਲੀਆਂ ਲਈ ਦਿੱਤੇ ਗਏ ਹਨ | ਇਸ ਮੌਕੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹਲਕਾ ਸਾਹਨੇਵਾਲ 'ਚ ਕਿਸੇ ਵੀ ਪਿੰਡ ਦੀ ਪੰਚਾਇਤ ਨੂੰ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱੱਪਰ ਉੱਠ ਕੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਪਿੰਡ ਵਿਚ ਵਿਕਾਸ ਕਾਰਜ ਕਰਾਉਣਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ | ਪਿੰਡ ਨੂੰ ਗਰਾਂਟ ਦੇਣ 'ਤੇ ਬਲਾਕ ਯੂਥ ਕੋਆਰਡੀਨੇਟਰ ਗੋਪੀ ਸ਼ੇਰੀਆਂ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੋਪੀ ਸ਼ੇਰੀਆਂ ਨੇ ਕਿਹਾ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਸੁਰਜੀਤ ਸਿੰਘ ਗਰਚਾ, ਕੁਲਵਿੰਦਰ ਸ਼ਾਰਦੇ, ਬਲਵੀਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |