29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੰਤਰੀ ਸੌਂਦ ਦੇ ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਖੰਨਾ, 22 ਫਰਵਰੀ (ਹਰਜਿੰਦਰ ਸਿੰਘ ਲਾਲ)-ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤੁਰਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਅੱਗੇ ਖੰਨਾ ਵਿਖੇ ਸਾਂਝੇ ਤੌਰ 'ਤੇ ਧਰਨਾ ਦਿੱਤਾ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ ਕਲਾਂ, ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਸਕੱਤਰ ਬਲਵੀਰ ਸਿੰਘ, ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਜਸਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਦੇ ਦਫ਼ਤਰ ਅੱਗੇ ਸਾਂਝੇ ਤੌਰ ਤੇ ਵਿਸ਼ਾਲ ਧਰਨਾ ਦਿੱਤਾ | ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕੁੱਲ ਹਿੰਦ ਮਜ਼ਦੂਰ ਯੂਨੀਅਨ,ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ, ਵੇਰਕਾ ਠੇਕਾ ਮੁਲਾਜ਼ਮ ਯੂਨੀਅਨ, ਲੋਕ ਸੰਘਰਸ਼ ਕਮੇਟੀ ਵਿੱਚ ਸ਼ਾਮਲ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ | ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ 2025 ਅਤੇ ਬਿਜਲੀ ਐਕਟ 2003 ਨੂੰ ਵਾਪਸ ਕਰਾਉਣ ਲਈ, ਚਾਰ ਲੇਬਰ ਕੋਡ ਰੱਦ ਕਰਾਉਣ ਲਈ, ਮਨਰੇਗਾ ਨੂੰ ਬਹਾਲ ਕਰਾਉਣ ਲਈ, ਬੀਜ ਬਿੱਲ 2025 ਨੂੰ ਵਾਪਸ ਕਰਾਉਣ ਲਈ ਇਹ ਧਰਨਾ ਦਿੱਤਾ ਗਿਆ | ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਫ਼ੈਸਲੇ ਮੁਤਾਬਿਕ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਖੰਨਾ ਵਿਖੇ ਸਾਂਝੇ ਤੌਰ 'ਤੇ ਧਰਨਾ ਦਿੱਤਾ ਗਿਆ ਹੈ | ਜੇਕਰ ਕੇਂਦਰ ਸਰਕਾਰ ਵਲੋਂ ਲੋਕ ਸਭਾ/ਰਾਜ ਸਭਾ ਵਿੱਚ ਬਿਜਲੀ ਸੋਧ ਬਿਲ 2025 ਅਤੇ ਬੀਜ ਬਿੱਲ 2025 ਲਿਆਂਦਾ ਗਿਆ ਤਾਂ ਉਸ ਦਿਨ ਨੂੰ ਕਾਲਾ ਦਿਨ ਮਨਾਉਂਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਅੱਜ ਦੇ ਧਰਨੇ ਵਿੱਚ ਸ਼ਾਮਲ ਆਗੂਆਂ ਜਗਦੇਵ ਸਿੰਘ, ਪਰਮਜੀਤ ਸਿੰਘ ਐਡਵੋਕੇਟ, ਇੰਦਰਜੀਤ ਸਿੰਘ ਅਕਾਲ, ਬਲਵੰਤ ਸਿੰਘ ਘੁਡਾਣੀ, ਮਲਕੀਤ ਸਿੰਘ, ਸਿਕੰਦਰ ਸਿੰਘ ਸਮਰਾਲਾ, ਅਵਤਾਰ ਸਿੰਘ ਭੱਟੀਆਂ, ਰਾਜਵੀਰ ਸਿੰਘ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਦਾਉਮਾਜਰਾ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਅਮਿ੍ਤ ਸਿੰਘ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਸਵੀਰ ਸਿੰਘ ਨੇ ਚਲਾਈ |
Ad Position 22
No active advertisement
ਪਿਛਲੀ ਖ਼ਬਰ 'ਸ਼ਹੀਦ ਭਗਤ ਸਿੰਘ ਦੀ ਪੱਗ ਦੇ ਰੰਗ ਵਰਗੀ ਪੱਗ ਬੰਨ੍ਹ ਕੇ ਭਗਤ ਸਿੰਘ ਨਹੀਂ ਬਣਿਆ ਜਾ ਸਕਦਾ' ਵਾਲਾ ਬਿਆਨ ਮੁਹੰਮਦ ਸਦੀਕ ਦ... ਅਗਲੀ ਖ਼ਬਰ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਹਲਕਾ ਵਿਧਾਇਕ ਮੁੰਡੀਆਂ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Ad Position 24