ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਓਾਦ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਗੰਭੀਰ ਚਿੰਤਾ ਦਾ ਵਿਸ਼ਾ ਹੈ | ਨਿਰਦੋਸ਼ ਲੋਕਾਂ 'ਤੇ ਜ਼ਬਰ ਲੋਕਤੰਤਰਿਕ ਹੱਕਾਂ ਅਤੇ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ | ਇਸ ਘਟਨਾ ਦੀ ਉੱਚ-ਪੱਧਰੀ, ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਖੜ੍ਹਾ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ | ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦਾ ਮੰਨਣਾ ਹੈ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਨਾਲ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ | ਜ਼ਬਰ ਦੀ ਨੀਤੀ ਹਮੇਸ਼ਾ ਲੋਕ-ਅਸੰਤੋਸ਼ ਨੂੰ ਹੋਰ ਗਹਿਰਾ ਕਰਦੀ ਹੈ | ਅਸੀਂ ਪੀੜਤ ਪਰਿਵਾਰਾਂ ਨਾਲ ਪੂਰੀ ਏਕਤਾ ਪ੍ਰਗਟ ਕਰਦੇ ਹਾਂ | ਇਸ ਮੌਕੇ 'ਤੇ ਅਸੀਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਕੇਵਲ ਪ੍ਰਤੀਕਿ੍ਆਤਮਕ ਰਾਜਨੀਤੀ ਤੱਕ ਸੀਮਤ ਨਾ ਰਹਿਣ | ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਂਝੀ ਰਣਨੀਤੀ ਅਤੇ ਸੰਗਠਿਤ ਦਖ਼ਲ ਦੀ ਲੋੜ ਹੈ | 'ਵੋਟਾਂ ਕੱੁਝ ਨਹੀਂ ਬਦਲਦੀਆਂ' ਵਾਲੀ ਸੋਚ ਹਾਰ ਮੰਨਣ ਦੇ ਬਰਾਬਰ ਹੈ | ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦਮਨ ਦੇ ਹਰ ਰੂਪ ਦਾ ਵਿਰੋਧ ਕਰਦੀ ਹੈ ਅਤੇ ਲੋਕ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਉਂਦੀ ਹੈ |