ਰਾੜਾ ਸਾਹਿਬ, 23 ਫਰਵਰੀ (ਪੱਤਰ ਪ੍ਰੇਰਕ)-ਹਲਕਾ ਪਾਇਲ ਦੇ ਪਿੰਡ ਘਲੋਟੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਘਲੋਟੀ ਦੇ ਸਰਪੰਚ ਜਸਪ੍ਰੀਤ ਸਿੰਘ ਸਮੇਤ ਪੰਚਾਇਤ ਮੈਂਬਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਪੰਚ ਜਸਪ੍ਰੀਤ ਸਿੰਘ ਸਮੇਤ ਪੰਚ ਹਰਪ੍ਰੀਤ ਸਿੰਘ ਪੀਤਾ, ਪੰਚ ਸੁਖਪ੍ਰੀਤ ਸਿੰਘ ਸੁੱਖਾ, ਪੰਚ ਕੁਲਦੀਪ ਸਿੰਘ, ਪੰਚ ਦਲਵਾਰਾ ਸਿੰਘ, ਸਾਬਕਾ ਪੰਚ ਸੰਦੀਪ ਸਿੰਘ ਮੰਨੂੰ, ਪੰਚ ਪਰਮਜੀਤ ਕੌਰ ਆਦਿ ਸਾਰੇ ਗ੍ਰਾਮ ਪੰਚਾਇਤ ਮੈਂਬਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕੀਤਾ | ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਆਮ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਨੇ ਲੋਕਾਂ ਦੇ ਮਨ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਪੈਦਾ ਕੀਤਾ ਹੈ | ਇਸ ਸਮੇਂ ਸਰਪੰਚ ਜਸਪ੍ਰੀਤ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਹਲਕਾ ਵਿਧਾਇਕ ਗਿਆਸਪੁਰਾ ਦੀ ਅਗਵਾਈ ਹੇਠ ਪਿੰਡ ਦਾ ਅਥਾਹ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਅੰਮਿ੍ਤਪਾਲ ਸਿੰਘ ਜਰਮਨੀ, ਆੜਤੀ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ , ਸਰਪੰਚ ਹਰਵਿੰਦਰ ਸਿੰਘ ਘਣਗਸ, ਸਰਪੰਚ ਦਵਿੰਦਰ ਸਿੰਘ ਗਰਚਾ, ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਮਾ. ਭੁਪਿੰਦਰ ਸਿੰਘ, ਮੋਹਣ ਸਿੰਘ , ਮਾ. ਬਿੰਦਰ ਸਿੰਘ, ਮਹਿੰਦਰ ਸਿੰਘ, ਬਲਵੰਤ ਸਿੰਘ ਬਿੱਲੂ, ਬੰਤਾ ਸਿੰਘ, ਮੋਹਣ ਸਿੰਘ, ਗਰੀਬਦਾਸ, ਹਰਬੰਸ ਸਿੰਘ, ਗੁਰਸੇਵਕ ਸਿੰਘ, ਕਰਮਜੀਤ ਸਿੰਘ ਕੰਮਾ, ਮਲਕੀਤ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਬੋਬੀ ਪੰਧੇਰ, ਸੋਨੀ ਅਮਰੀਕਾ, ਰਾਜੀ ਕਨੇਡਾ, ਗਰਦੀਪ ਸਿੰਘ ਸੋਨੀ, ਰਾਜਜੀਤ ਸਿੰਘ, ਚਰਨਜੀਤ ਸਿੰਘ ਚੰਨਾ, ਗੁਰਦੇਵ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ |