ਮਾਛੀਵਾੜਾ ਸਾਹਿਬ, 23 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਕਈ ਪਰਿਵਾਰ ਪਾਰਟੀ 'ਚ ਸ਼ਾਮਲ ਹੋਏ | ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੇ ਯਤਨਾਂ ਸਦਕਾ ਅੱਜ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ | ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਹਰਿੰਦਰ ਸਿੰਘ ਪੱਪੀ, ਸਾਬਕਾ ਕੌਂਸਲਰ ਮਨਜੀਤ ਮੱਕੜ, ਜਗਦੀਪ ਸਿੰਘ ਝੱਜ, ਉਪਜਿੰਦਰ ਸਿੰਘ ਅÏਜਲਾ ਵੀ ਹਾਜ਼ਰ ਸਨ | ਪਰਮਜੀਤ ਢਿੱਲੋਂ ਨੇ ਕਿਹਾ ਕਿ ਅੱਜ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹਨ | ਉਨ੍ਹਾਂ ਕਿਹਾ ਕਿ 1 ਮਾਰਚ ਨੂੰ ਹਲਕਾ ਸਮਰਾਲਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਤੋਂ ਇਲਾਵਾ ਪਰਮਵੀਰ ਸਿੰਘ ਨੂੰ ਮਾਛੀਵਾੜਾ ਸਾਹਿਬ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਵੀ ਲਗਾਇਆ ਗਿਆ ਅਤੇ ਉਸ ਦੀ ਰੈਲੀ ਦੀ ਸਫਲਤਾ ਲਈ ਡਿਊਟੀ ਵੀ ਲਗਾਈ ਗਈ |