24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 24-02-2026
ਦੋਰਾਹਾ, 23 ਫਰਵਰੀ (ਜਸਵੀਰ ਝੱਜ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਬੀ. ਬੀ. ਏ ਪੰਜਵੇਂ ਸਮੈਸਟਰ ਦੇ ਨਤੀਜੇ ਐਲਾਨੇ ਗਏ ਜਿਨ੍ਹਾਂ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲ੍ਹਾਂ ਮਾਰੀਆਂ | ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਬੀ. ਬੀ. ਏ ਪੰਜਵੇਂ ਸਮੈਸਟਰ ਵਿਚੋਂ ਰਾਧਾ ਨੇ 79.6% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਸੁਖਮਾਨਜੋਤ ਸਿੰਘ ਨੇ 78% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਅਤੇ ਅਰਵਿੰਦਰ ਸਿੰਘ ਨੇ 75% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਅਤੇ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਕਲਗ਼ੀਧਰ ਅਕੈਡਮੀ ਸਕੂਲ ਵਲੋਂ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਕੈਂਪ
Ad Position 24