24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਕਲਗ਼ੀਧਰ ਅਕੈਡਮੀ ਸਕੂਲ ਵਲੋਂ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 24-02-2026
ਸਾਹਨੇਵਾਲ, 23 ਫਰਵਰੀ (ਹਨੀ ਚਾਠਲੀ)-ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ. ਦੁੱਗਰੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਸੁਚੱਜੇ ਢੰਗ ਨਾਲ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਦੂਜੀ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਵਰਨਮਾਲਾ ਉੱਤੇ ਕੋਰੀਓਗ੍ਰਾਫੀ ਕੀਤੀ ਗਈ | ਇਸ ਦੇ ਨਾਲ ਹੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਕਵਿਤਾਵਾਂ ਪੜ੍ਹੀਆਂ ਗਈਆਂ ਅਤੇ ਮਾਂ ਬੋਲੀ ਨੂੰ ਸਮਰਪਿਤ ਗੀਤ ਗਾਏ ਗਏ | ਇਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਭੰਡ ਨਾਟ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਅਤੇ ਮੈਨੇਜਰ ਲਖਵੀਰ ਸਿੰਘ ਹਰਾ ਨੇ ਦੱਸਿਆ ਕਿ ਮਾਂ ਬੋਲੀ ਸਾਡੀ ਪਹਿਚਾਣ, ਸਾਡੀ ਰੂਹ ਅਤੇ ਸਾਡੀ ਸਭਿਆਚਾਰਕ ਵਿਰਾਸਤ ਦਾ ਅਟੁੱਟ ਹਿੱਸਾ ਹੈ |
Ad Position 22
No active advertisement
ਪਿਛਲੀ ਖ਼ਬਰ ਦੀ ਕਾਨਵੈਂਟ ਸਕੂਲ ਪੋਹੀੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਨਤੀਜੇ ਸ਼ਾਨਦਾਰ ਰਹੇ
Ad Position 24