ਕੁਹਾੜਾ, 24 ਫਰਵਰੀ (ਸੰਦੀਪ ਸਿੰਘ ਕੁਹਾੜਾ)-ਆਪ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨ ਕੈਬਨਿਟ ਮੀਟਿੰਗ ਤੋਂ ਬਾਅਦ ਸੂਬੇ ਦੇ ਲੋੜਵੰਦ ਲੋਕਾਂ ਲਈ ਮੇਰੀ ਰਸੋਈ ਸਕੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਸਕੀਮ ਦਾ ਲਾਭ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਝਾਬੇਵਾਲ ਦੇ ਸਰਪੰਚ ਜੱਸਾ ਗੁਰਮ ਅਤੇ ਪਿੰਡ ਰਾਈਆਂ ਦੇ ਸਰਪੰਚ ਹਰਿੰਦਰ ਸਿੰਘ ਰਾਈਆਂ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਸਾਰੇ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਘਰ ਦੀ ਰਸੋਈ ਦਾ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਤੋਂ ਇੰਨੇ ਪ੍ਰਭਾਵਿਤ ਹੋ ਚੁੱਕੇ ਹਨ ਕਿ ਆਗਾਮੀ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਸੰਭਾਲਣ ਲਈ ਪੂਰੀ ਤਰ੍ਹਾਂ ਨਾਲ ਤਤਪਰ ਹੋਏ ਬੈਠੇ ਹਨ |