11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਹੋਵੇਗੀ ਸਮੀਖਿਆ- ਸਹਾਇਕ ਡਾਇਰੈਕਟਰ ਲੋਟੇ

Ad Position 21
No active advertisement
ਅਜੀਤ ਡੈਸਕ 25-02-2026
ਪਾਇਲ, 24 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਯੁਵਕ ਸੇਵਾਵਾਂ ਕਲੱਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫ਼ੈਸਲਾ ਬੀਤੇ ਦਿਨੀਂ ਅਖ਼ਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਹੀ ਲਿਆ ਗਿਆ ਹੈ | ਇਸ ਲਈ ਵਿਭਾਗ ਨਾਲ ਐਫੀਲੀਏਟਿਡ ਯੂਥ ਕਲੱਬਾਂ ਯੁਵਕ ਸੇਵਾਵਾਂ ਲੁਧਿਆਣਾ ਦੇ ਦਫ਼ਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਨੋਟਿਸ ਦੀ ਪਾਲਣਾ ਹਿੱਤ 3 ਮਾਰਚ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ | ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜ਼ਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮਾਂ ਕਰਵਾਉਣੀ ਜ਼ਰੂਰੀ ਹੋਵੇਗੀ | ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 978 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਇਹਨਾਂ ਵਿਚੋਂ ਬਹੁਤੇ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਨਵੀਂ ਬਣੀ 18 ਫੁੱਟੀ ਭੁਰਥਲਾ-ਜਰਗ ਸੜਕ ਨੂੰ ਨਹਿਰੀ ਵਿਭਾਗ ਨੇ ਤੋੜਿਆ <br/> ਅਗਲੀ ਖ਼ਬਰ ਬਹੁਮਤ ਨਾ ਹੋਣ ਕਾਰਨ ਬਲਾਕ ਸੰਮਤੀ ਚੇਅਰਮੈਨੀ ਬਣ ਸਕਦੀ ਹੈ ਭੰਗ ਦੇ ਭਾਣੇ
Ad Position 24