11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

'ਝੂਠੇ ਵਾਅਦਿਆਂ' ਦੇ ਪੋਸਟਰਾਂ ਨਾਲ ਹੋਵੇਗਾ ਵਿਧਾਇਕਾਂ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 25-02-2026
ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 21 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਹੀ 'ਅਨਬਾਕਸਿੰਗ ਸੈਲੀਬ੍ਰੇਸ਼ਨ' (ਉਦਘਾਟਨੀ ਜਸ਼ਨ) ਇੱਕ ਵੱਡੇ ਵਿਵਾਦ ਦਾ ਰੂਪ ਧਾਰਨ ਕਰ ਚੁੱਕੀ ਹੈ | ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਇਸ 'ਡਿਜੀਟਲ ਡਰਾਮੇ' ਨੂੰ ਨਕਾਰਦਿਆਂ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਸਮਾਰੋਹਾਂ ਵਿੱਚ ਨਵੇਂ ਕੰਪਿਊਟਰਾਂ ਦਾ ਸਵਾਗਤ ਫੁੱਲਾਂ ਨਾਲ ਨਹੀਂ, ਬਲਕਿ ਸਿੱਖਿਆ ਮੰਤਰੀ ਦੇ ਉਨ੍ਹਾਂ 'ਝੂਠੇ ਵਾਅਦਿਆਂ' ਦੇ ਪੋਸਟਰਾਂ ਨਾਲ ਕਰਨਗੇ ਜੋ ਪਿਛਲੇ ਚਾਰ ਸਾਲਾਂ ਤੋਂ ਸਿਰਫ਼ ਸੋਸ਼ਲ ਮੀਡੀਆ ਦੀਆਂ ਪੋਸਟਾਂ ਤੱਕ ਹੀ ਸੀਮਤ ਰਹਿ ਗਏ ਹਨ | ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਰਾਕੇਸ਼ ਸੈਣੀ ਪਠਾਨਕੋਟ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਸਰਕਾਰੀ ਤੰਤਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਅਧਿਆਪਕਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਇੱਕ ਅਜਿਹਾ ਪੱਤਰ ਭੇਜਿਆ ਗਿਆ ਹੈ, ਜਿਸ 'ਤੇ ਕਿਸੇ ਵੀ ਉੱਚ ਅਧਿਕਾਰੀ ਦੇ ਦਸਤਖ਼ਤ ਨਹੀਂ ਹਨ | ਅਧਿਕਾਰੀ ਖੁਦ ਇਸ ਦੀ ਜ਼ਿੰਮੇਵਾਰੀ ਲੈਣ ਤੋਂ ਭੱਜ ਰਹੇ ਹਨ ਅਤੇ ਹੁਣ ਸਕੂਲ ਮੁਖੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਇਹ ਬਿਨਾਂ ਦਸਤਖ਼ਤਾਂ ਵਾਲਾ ਪੱਤਰ ਨੋਟ ਕਰਵਾ ਕੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਜਾ ਰਹੇ ਹਨ | ਅਧਿਆਪਕਾਂ ਨੇ ਸਵਾਲ ਕੀਤਾ ਕਿ ਜੇਕਰ ਵਿਭਾਗ ਦੇ ਉੱਚ ਅਧਿਕਾਰੀ ਹੀ ਇਸ ਦੀ ਜ਼ਿੰਮੇਵਾਰੀ ਨਹੀਂ ਲੈ ਰਹੇ, ਤਾਂ ਅਧਿਆਪਕਾਂ ਨੂੰ ਕਿਸ ਆਧਾਰ 'ਤੇ ਮਜਬੂਰ ਕੀਤਾ ਜਾ ਰਿਹਾ ਹੈ | ਮਿਡਲ ਸਕੂਲਾਂ ਵਿੱਚ ਪੋਸਟਾਂ ਹੀ ਨਹੀਂ: 4 ਸਾਲਾਂ ਤੋਂ ਕੋਈ ਭਰਤੀ ਨਹੀਂ ਕੰਪਿਊਟਰ ਅਧਿਆਪਕ ਆਗੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਮਿਡਲ ਸਕੂਲਾਂ ਦੇ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਦੀ ਪੋਸਟ ਹੀ ਨਹੀਂ ਹੈ | ਪਿਛਲੇ 4 ਸਾਲਾਂ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਦੀ ਕੋਈ ਨਵੀਂ ਭਰਤੀ ਨਹੀਂ ਕੀਤੀ ਗਈ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ ਤੋਂ ਬਰਨਾਲਾ ਦੀ ਰੈਲੀ 'ਚ ਵੱਡੀ ਗਿਣਤੀ ਚ ਕਾਂਗਰਸੀ ਵਰਕਰ ਪਹੁੰਚਣਗੇ- ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ... ਅਗਲੀ ਖ਼ਬਰ ਮਾਲਵੇ ਦਾ ਖੇਡ ਮੇਲੇ 'ਚ ਆਲ ਓਪਨ ਕਬੱਡੀ ਦੇ ਫਾਈਨਲ ਮੁਕਾਬਲੇ ਵਿਚ ਪ੍ਰਭ ਐਕਸਪੈੱ੍ਰਸ ਸੈਕਰਾਮੈਂਟੋ ਹਰੀ ਸਿੰਘ ਨਲੂਆ ਜੰਡਪ...
Ad Position 24