ਸਾਹਨੇਵਾਲ, 24 ਫਰਵਰੀ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਮੰਡਲ ਪ੍ਰਧਾਨ ਅਵਤਾਰ ਸਿੰਘ ਚਹਿਲ ਦੀ ਅਗਵਾਈ ਹੇਠ ਸਾਹਨੇਵਾਲ ਵਿਖੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਨਾਲ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਉਪਰੰਤ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਉਣ ਵਾਲੀ 28 ਫਰਵਰੀ ਨੂੰ ਮਨਰੇਗਾ ਬਚਾਓ ਸੰਗਰਾਮ ਤਹਿਤ ਬਰਨਾਲਾ ਵਿਖੇ ਰੈਲੀ ਕੀਤੀ ਜਾ ਰਹੀ ਹੈ | ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਮੰਡਲ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਹਾਜ਼ਰੀ 'ਚ ਮੀਟਿੰਗ ਕੀਤੀ ਗਈ ਹੈ ਅਤੇ ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਅਤੇ ਆਗੂਆਂ ਨੇ ਪੂਰਾ ਵਿਸ਼ਵਾਸ ਦਵਾਇਆ ਹੈ ਕਿ ਸਾਹਨੇਵਾਲ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ | ਇਸ ਮੌਕੇ ਵਿਕਰਮ ਸਿੰਘ ਬਾਜਵਾ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਇਹ ਸਬੂਤ ਦੇਣਗੇ ਕਿ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ | ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਕੌਂਸਲਰ ਅਵਤਾਰ ਸਿੰਘ ਚਾਹਲ, ਕਰਨ ਅਨੇਜਾ, ਕੌਂਸਲਰ ਕੁਲਜੀਤ ਸਿੰਘ ਸੰਧੂ, ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰੀ, ਬਲਾਕ ਪ੍ਰਧਾਨ ਸੁਨੀਤਾ ਤੇਜਾਨੀਆ, ਕੌਂਸਲਰ ਅਮਨ ਪਨੇਸਰ, ਮੈਨੇਜਰ ਰਣਜੀਤ ਸਿੰਘ, ਰੋਬਿਨ ਮੈਣੀ, ਨਰੇਸ਼ ਨਾਗੀ, ਸ਼ਿੰਗਾਰਾ ਸਿੰਘ ਮੰਗਲੀ, ਸੰਪੂਰਨ ਸਿੰਘ ਸਨਮ, ਭਿੰਦਰ ਵਿਰਕ, ਸੋਨੂੰ ਧਰਮਸੋਤ, ਮਲਕੀਤ ਸਿੰਘ ਧਰਮਸੋਤ, ਰਾਜਿੰਦਰ ਸਿੰਘ ਚਾਹਿਲ, ਬਲਵੀਰ ਸਿੰਘ ਮਜਾਰਾ, ਰੁਪਿੰਦਰ ਸਿੰਘ ਬੂਟਾ ਬਿਲਗਾ, ਗੁਲਜ਼ਾਰ ਮਹੁੰਮਦ, ਅਰਜਨ, ਸੋਨੂੰ ਵਰਮਾ, ਵਿੱਕੀ ਸਾਹਨੇਵਾਲ, ਜਸਵਿੰਦਰ ਸਿੰਘ, ਹਨੀ ਕੈਲੇ, ਲਾਭ ਸਿੰਘ, ਅਨੁਜ ਕੁਮਾਰ ਆਦਿ ਭਾਰੀ ਗਿਣਤੀ ਹੋਰ ਹਾਜ਼ਰ ਸਨ |