11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਇਕ ਦਿਆਲਪੁਰਾ ਤੇ ਪ੍ਰਧਾਨ ਕੁੰਦਰਾ ਨੇ ਗੁਰੂ ਘਰ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 25-02-2026
ਮਾਛੀਵਾੜਾ ਸਾਹਿਬ, 24 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਦਾ ਕੰਮ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੇ ਸੰਯੁਕਤ ਰੂਪ ਵਿਚ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ, ਅਮਨਦੀਪ ਸਿੰਘ ਤਨੇਜਾ, ਨੀਰਜ ਕੁਮਾਰ, ਜਸਵੀਰ ਸਿੰਘ, ਨਗਿੰਦਰ ਸਿੰਘ (ਸਾਰੇ ਕੌਂਸਲਰ), ਹਲਕਾ ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਜੀਤੀ, ਨਿਰੰਜਨ ਨੂਰ, ਪਰਵੀਨ ਮੱਕੜ, ਨਿਰਮਲ ਸਿੰਘ, ਕੇਵਲ ਸਿੰਘ ਕੱਦੋਂ ਹਾਜ਼ਰ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਚਿਰਾਂ ਤੋਂ ਮੰਗ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਰੋਜ਼ਾਨਾ ਸ਼ਰਧਾਲੂ ਆਉਂਦੇ ਹਨ ਪਰ ਸੜਕ ਦੀ ਖਸਤਾ ਹਾਲਤ ਦੀ ਮੁਰੰਮਤ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਇਸ ਸਬੰਧੀ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਚਰਨ ਕੰਵਲ ਚੌਂਕ ਤੋਂ ਗੁਰੂ ਘਰ ਨੂੰ ਜਾਂਦੀ ਸੜਕ 'ਤੇ ਇੰਟਰਲਾਕ ਟਾਈਲ ਲਗਾਉਣ ਦਾ ਟੈਂਡਰ ਪਾਸ ਕਰ ਇਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਰੀਬ 2 ਤੋਂ 3 ਮਹੀਨੇ ਅੰਦਰ ਇਸ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਟਾਈਲਾਂ ਲਗਾਉਣ ਤੋਂ ਇਲਾਵਾ ਇਸ ਸੜਕ 'ਤੇ ਹੈਰੀਟੇਜ ਲਾਈਟਾਂ, ਸੁੰਦਰ ਫੁੱਟਪਾਥ ਅਤੇ ਬੂਟੇ ਲਗਾਉਣ ਲਈ 30 ਲੱਖ ਰੁਪਏ ਦੀ ਲਾਗਤ ਨਾਲ ਟੈਂਡਰ ਪਾਸ ਕਰ ਦਿੱਤਾ ਗਿਆ ਹੈ, ਜਿਸ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ | ਚਰਨ ਕੰਵਲ ਚੌਂਕ ਤੋਂ ਗੁਰੂ ਘਰ ਨੂੰ ਜਾਂਦੀ ਸੜਕ ਦਾ ਨਵੀਨੀਕਰਨ ਸ਼ੁਰੂ ਹੋਣ 'ਤੇ ਜਿੱਥੇ ਸੰਗਤਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਦਾ ਧਾਰਮਿਕ ਜਥੇਬੰਦੀਆਂ ਦੇ ਆਗੂ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ, ਗੁਰਨਾਮ ਸਿੰਘ ਖ਼ਾਲਸਾ ਵਲੋਂ ਵਿਧਾਇਕ ਦਿਆਲਪੁਰਾ ਅਤੇ ਪ੍ਰਧਾਨ ਮੋਹਿਤ ਕੁੰਦਰਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਬਰਨਾਲਾ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਅਗਲੀ ਖ਼ਬਰ ਹਲਕਾ ਸਾਹਨੇਵਾਲ ਤੋਂ ਬਰਨਾਲਾ ਦੀ ਰੈਲੀ 'ਚ ਵੱਡੀ ਗਿਣਤੀ ਚ ਕਾਂਗਰਸੀ ਵਰਕਰ ਪਹੁੰਚਣਗੇ- ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ...
Ad Position 24