ਡੇਹਲੋਂ, 24 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਆਲ ਇੰਡੀਆ ਕਾਂਗਰਸ ਦੇ ਆਗੂ ਅਤੇ ਲੋਕ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 28 ਫਰਵਰੀ ਨੂੰ ਪੰਜਾਬ ਦੇ ਸ਼ਹਿਰ ਬਰਨਾਲਾ ਫੇਰੀ ਮੌਕੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਡੇਹਲੋਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਵਿਸ਼ਾਲ ਮੀਟਿੰਗ ਹੋਟਲ ਕਿੰਗਜ਼ ਵਿਲਾ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਲੁਧਿਆਣਾ ਤੋਂ ਸਾਂਸਦ ਰਾਜਾ ਵੜਿੰਗ ਦੀ ਪਤਨੀ ਬੀਬੀ ਅੰਮਿ੍ਤਾ ਵੜਿੰਗ ਅਤੇ ਹਲਕਾ ਇੰਚਾਰਜ਼ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਵਿਸ਼ੇਸ਼ ਕਰਕੇ ਸ਼ਿਰਕਤ ਕਰਦਿਆਂ ਵਰਕਰਾਂ ਨੂੰ ਕਾਫ਼ਲਿਆਂ ਵਿੱਚ ਪੁੱਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਰਨਾਲਾ ਦੀ ਕਾਂਗਰਸ ਵਲੋਂ ਇਤਿਹਾਸਕ ਰੈਲੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦਾ ਪਰਦਾ ਫਾਸ਼ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰੇਗੀ | ਇਸ ਸਮੇਂ ਬੀਬੀ ਅੰਮਿ੍ਤਾ ਵੜਿੰਗ ਨੇ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਅੰਦਰ ਕਿਸਾਨਾਂ, ਮਜ਼ਦੂਰਾਂ, ਮਨਰੇਗਾ ਵਰਕਰਾਂ ਅਤੇ ਪਾਰਟੀ ਵਰਕਰਾਂ ਦਾ ਇਤਿਹਾਸਕ ਇਕੱਠ ਹੋਵੇਗਾ, ਜੋ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਸਿਰਜੇਗਾ | ਉਨ੍ਹਾਂ ਕਿਹਾ ਕਿ ਇਹ ਰੈਲੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜੰਗ ਦਾ ਐਲਾਨ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਇੱਕੋ ਇਕ ਅਜਿਹੀ ਪਾਰਟੀ ਹੈ ਜੋ ਦੇਸ਼ ਅੰਦਰ ਹਰ ਵਰਗ ਦੀ ਆਵਾਜ਼ ਬਣ ਕੇ ਖੜ੍ਹੀ ਹੈ ਅਤੇ ਲਗਾਤਾਰ ਕੇਂਦਰ ਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ | ਇਸ ਸਮੇਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਰਾਜ ਸਮੇਂ ਦੀਆਂ ਯੋਜਨਾਵਾਂ ਨੂੰ ਕਮਜ਼ੋਰ ਕਰਕੇ ਖਤਮ ਕਰਨ ਵੱਲ ਵਧ ਰਹੀ ਹੈ | ਕੇ. ਡੀ. ਵੈਦ ਨੇ ਕਿਹਾ ਕਿ ਬਰਨਾਲਾ ਰੈਲੀ ਪੰਜਾਬ ਪੱਧਰ 'ਤੇ ਵੱਡਾ ਸਿਆਸੀ ਸੰਦੇਸ਼ ਦੇਵੇਗੀ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਬੀਬੀ ਕਮਲਜੀਤ ਕੌਰ ਵੈਦ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਜਸਤਿੰਦਰ ਸਿੰਘ ਜਸ ਮਾਂਗਟ, ਅਰਸ਼ਦੀਪ ਸਿੰਘ ਗਰੇਵਾਲ, ਬਲਾਕ ਪ੍ਰਧਾਨ ਗੁਰਜਗਦੀਪ ਸਿੰਘ, ਜ਼ਿਲਾ ਕਿਸਾਨ ਸੈਲ ਪ੍ਰਧਾਨ ਹਿਰਦੇਪਾਲ ਢੀਂਡਸਾ, ਪਰਮਿੰਦਰ ਸਿੰਘ ਗਾਬੀ, ਬਲਾਕ ਪ੍ਰਧਾਨ ਅਵਤਾਰ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ, ਕਿਰਨਦੀਪ ਕੌਰ ਗਰੇਵਾਲ, ਸੰਮਤੀ ਮੈਂਬਰ ਗੁਰਤੇਜ ਸਿੰਘ, ਹਰਿੰਦਰ ਸਿੰਘ, ਗੁਰਮੀਤ ਸਿੰਘ ਸਰੀਂਹ, ਸਾਬਕਾ ਸੰਮਤੀ ਮੈਂਬਰ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਮਾਨ ਸਿੰਘ ਦਿਓਲ, ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਸਵਰਨ ਸਿੰਘ ਗੁਰਮ, ਜਗਦੀਪ ਸਿੰਘ, ਸੁਰਿੰਦਰ ਸਿੰਘ ਖੇੜਾ, ਜਸਵਿੰਦਰ ਸਿੰਘ ਸਰਪੰਚ ਖੇੜਾ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ ਪੱਦੀ, ਹਰਪ੍ਰੀਤ ਕੌਰ ਗੋਪਾਲਪੁਰ, ਹਰਵਿੰਦਰ ਕੌਰ ਚੁੱਪਕੀ, ਗੁਰਮੀਤ ਸਿੰਘ ਸ਼ਰੀਂਹ, ਜੀਤ ਸ਼ਰੀਂਹ, ਲਾਲੀ ਜੱਸੋਵਾਲ, ਹਰਿੰਦਰ ਸਿੰਘ ਸੀਓ, ਬਲਵਿੰਦਰ ਸਿੰਘ ਝੱਜ, ਲਾਲੀ ਜੱਸੋਵਾਲ, ਗੁਰਿੰਦਰ ਸਿੰਘ ਢੋਡੇ, ਗੁਰਪ੍ਰੀਤ ਚਾਹਲ, ਕੇ. ਕੇ ਜਰਖੜ, ਬਲਜੀਤ ਸਿੰਘ ਜੱਸੋਵਾਲ, ਗੁਰਸੇਵਕ ਸਿੰਘ ਸਰਪੰਚ, ਜਗਦੀਪ ਸਿੰਘ, ਮਨਦੀਪ ਸਿੰਘ ਰਾਣਾ, ਸਰਪੰਚ ਹਰਮੀਤ ਸਿੰਘ ਖੱਟੜਾ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ, ਹਰਮੀਤ ਸਿੰਘ ਹੈਪੀ ਖੱਟੜਾ, ਚੰਚਲ ਸਿੰਘ ਰਾਣਾ, ਜਗਦੇਵ ਸਿੰਘ ਬੁਟਾਹਰੀ, ਜਗਰੂਪ ਸਿੰਘ ਜੂਪਾ ਗਰੇਵਾਲ ਬੁਟਾਹਰੀ, ਗਗਨਦੀਪ ਸਿੰਘ ਗੁਰਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਤੇ ਆਗੂ ਹਾਜ਼ਰ ਸਨ |