11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

—ਰੰਗਲਾ ਪੰਜਾਬ ਦੀ ਨਵੀਂ ਪਹਿਚਾਣ— ਖੰਨਾ ਦਾ 'ਪੰਜਾਬ ਸਖੀ ਸ਼ਕਤੀ ਮੇਲਾ-2026' ਬਣਿਆ ਸੱਭਿਆਚਾਰਕ ਕ੍ਰਾਂਤੀ ਦਾ ਪ੍ਰਤੀਕ- ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Ad Position 21
No active advertisement
ਅਜੀਤ ਡੈਸਕ 25-02-2026
ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਦੁਸਹਿਰਾ ਗਰਾਊਾਡ ਵਿੱਚ ਲੱਗੇ 'ਪੰਜਾਬ ਸਖੀ ਸ਼ਕਤੀ ਮੇਲੇ-2026' ਨੇ ਇਸ ਵਾਰ ਸੂਬੇ ਦੇ ਸਭਿਆਚਾਰਕ ਜੀਵਨ ਨੂੰ ਨਵੀਂ ਊਰਜਾ ਪ੍ਰਦਾਨ ਕੀਤੀ ਹੈ | ਮੇਲੇ ਦੀ ਤੀਜੀ ਰਾਤ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਭਿਆਚਾਰ ਦੀ ਸੰਭਾਲ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮੰਤਰੀ ਸੌਂਦ ਨੇ ਕਿਹਾ ਕਿ ਸਭਿਆਚਾਰਕ ਮੇਲੇ ਪੁਰਾਣੀਆਂ ਪਰੰਪਰਾਵਾਂ ਨੂੰ ਆਧੁਨਿਕ ਜੀਵਨ ਨਾਲ ਜੋੜਨ ਦਾ ਸਭ ਤੋਂ ਵੱਡਾ ਸਾਧਨ ਹਨ | ਇਹ ਮੇਲੇ ਨਾ ਸਿਰਫ਼ ਲੋਕਾਂ ਨੂੰ ਇਕੱਠੇ ਕਰਦੇ ਹਨ, ਸਗੋਂ ਭਾਈਚਾਰਕ ਬੰਧਨਾਂ ਨੂੰ ਮਜ਼ਬੂਤ ਕਰਦੇ, ਰੋਜ਼ਗਾਰ ਦੇ ਮੌਕੇ ਪੈਦਾ ਕਰਦੇ ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਂਦੇ ਹਨ | ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਦੇ ਮੇਲਿਆਂ ਲਈ ਬਜਟ ਕੇਵਲ 5 ਕਰੋੜ ਰੁਪਏ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸਭਿਆਚਾਰ ਪ੍ਰਤੀ ਵਚਨਬੱਧਤਾ ਨਾਲ ਇਸਨੂੰ ਵਧਾ ਕੇ 100 ਕਰੋੜ ਰੁਪਏ ਕਰ ਦਿੱਤਾ ਗਿਆ ਹੈ | ਮੰਤਰੀ ਸੌਂਦ ਨੇ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਅਤੇ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨਾ ਹੈ | ਉਨ੍ਹਾਂ ਖੰਨਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੁਚੱਜੀ ਯੋਜਨਾ ਅਤੇ ਪ੍ਰਬੰਧਕੀ ਕਾਬਲੀਅਤ ਨਾਲ ਮੇਲਾ ਬੇਹੱਦ ਸਫਲਤਾਪੂਰਵਕ ਚੱਲ ਰਿਹਾ ਹੈ | ਮੇਲੇ ਦੌਰਾਨ ਅਗਲੇ ਦਿਨਾਂ ਵਿੱਚ ਵੀ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇਣਗੇ | 24 ਫਰਵਰੀ ਨੂੰ ਲਾਭ ਹੀਰਾ, 25 ਫਰਵਰੀ ਨੂੰ ਮੀਤ ਕੌਰ-ਦੀਪਕ ਢਿੱਲੋਂ ਦੀ ਜੋੜੀ, 26 ਫਰਵਰੀ ਨੂੰ ਹਰਫ਼ ਚੀਮਾ, 27 ਫਰਵਰੀ ਨੂੰ ਹਰਭਜਨ ਮਾਨ, 28 ਫਰਵਰੀ ਨੂੰ ਸਿੱਪੀ ਗਿੱਲ, 1 ਮਾਰਚ ਨੂੰ ਆਰ ਨੇਤ ਅਤੇ 2 ਮਾਰਚ ਨੂੰ ਰਣਜੀਤ ਬਾਵਾ ਮੇਲੇ ਨੂੰ ਯਾਦਗਾਰ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ 73ਵੀਂ ਅਥਲੈਟਿਕ ਮੀਟ ਦੀ ਸ਼ਾਨਦਾਰ ਸ਼ੁਰੂਆਤ, ਮੰਤਰੀ ਸੌਂਦ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਅਗਲੀ ਖ਼ਬਰ ਡੇਹਲੋਂ ਵਿਖੇ ਬਰਨਾਲਾ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ
Ad Position 24