11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਜੀ. ਐਨ. ਐਮ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 25-02-2026
ਬੀਜਾ, 24 ਫਰਵਰੀ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਜੀ. ਐਨ. ਐਮ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚੋਂ ਨਵਕੀਰਤ ਕੌਰ ਨੇ ਪਹਿਲਾ ਸਥਾਨ, ਅਕਵਿੰਦਰ ਕੌਰ ਨੇ ਦੂਜਾ ਸਥਾਨ ਅਤੇ ਮਿਸ ਨਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ | ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਅਤੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ | ਇਸ ਮੌਕੇ ਕੁਲਾਰ ਕਾਲਜ ਦੇ ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਵਸ, ਵਾਇਸ ਪਿ੍ੰਸੀਪਲ ਮਿਸ ਅਰਪਨ ਬਾਲਾ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਥਾਣਾ ਤਿੱਬੜ ਵਲੋਂ ਕਾਰਵਾਈ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਯੂਰੋ ਕਿਡਜ਼ ਤੇ ਡਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਦਾ ਸਾਲਾਨਾ ਖੇਡ ਦਿਵਸ
Ad Position 24