11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਾਬਕਾ ਕੈਬਨਿਟ ਮੰਤਰੀ ਕੋਟਲੀ ਨੇ ਪਿੰਡ ਜਟਾਣਾ ਵਿਖੇ 28 ਦੀ ਬਰਨਾਲਾ ਸੰਬੰਧੀ ਕੀਤਾ ਮਨਰੇਗਾ ਵਰਕਰਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 25-02-2026
ਬੀਜਾ, 24 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਖੰਨਾ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਸਮਰਥਕਾਂ ਨਾਲ ਪਿੰਡ ਜਟਾਣਾ ਵਿਖੇ ਮਨਰੇਗਾ ਕਾਨੂੰਨ ਨੂੰ ਮੁੜ ਬਹਾਲ ਕਰਾਉਣ ਲਈ ਕਾਂਗਰਸ ਪਾਰਟੀ ਵਲੋਂ ਬਰਨਾਲਾ ਦੀ ਧਰਤੀ 'ਤੇ 28 ਫਰਵਰੀ ਨੂੰ ਕੀਤੇ ਜਾਣ ਵਾਲੇ ਮਨਰੇਗਾ ਬਚਾਓ ਸੰਗਰਾਮ ਵਿੱਚ ਭਾਰੀ ਤਾਦਾਦ ਵਿਚ ਪੁੱਜਣ ਦੀ ਵਰਕਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਇਸ ਦਿਨ ਭਾਰੀ ਤਾਦਾਦ ਵਿਚ ਮਨਰੇਗਾ ਵਰਕਰਾਂ ਦਾ ਰਿਕਾਰਡ ਤੋੜ ਇਕੱਠ ਮੋਦੀ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦੇਵੇਗਾ | ਇੱਕ ਮੁਲਾਕਾਤ ਦੌਰਾਨ ਖੰਨਾ ਲੈਂਡਮਰਗਜ ਬੈਂਕ ਦੇ ਚੇਅਰਮੈਨ ਬੇਅੰਤ ਸਿੰਘ ਜੱਸੀ ਤੇ ਯੂਥ ਆਗੂ ਜਤਿੰਦਰ ਸਿੰਘ ਜਟਾਣਾ ਨੇ ਦਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਧੀਨ ਆਉਂਦੇ ਹਲਕਾ ਖੰਨਾ, ਪਾਇਲ, ਸਮਰਾਲਾ ਤੇ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ, ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ ਪੰਜਾਬ, ਲਖਵੀਰ ਸਿੰਘ ਲੱਖਾ ਪਾਇਲ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਹਲਕਾ ਇੰਚਾਰਜ ਸਮਰਾਲਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿਚ ਮਨਰੇਗਾ ਵਰਕਰ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਬਰਨਾਲਾ ਦੀ ਧਰਤੀ 'ਤੇ ਪੁੱਜ ਨਵੇਂ ਦਿਸਹੱਦੇ ਕਾਇਮ ਕਰਨਗੇ | ਇਸ ਮੌਕੇ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਜਤਿੰਦਰ ਸਿੰਘ ਜਟਾਣਾ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਬਲਜੀਤ ਸਿੰਘ, ਕਰਮ ਸਿੰਘ, ਡਾਕਟਰ ਅਮਰੀਕ ਸਿੰਘ ਚੱਕ ਸਰਾਏ, ਲੱਖੀ ਮਾਂਗਟ, ਨਵਜੀਤ ਸਿੰਘ, ਸੁਖਜੀਤ ਸਿੰਘ, ਪੰਚ ਜਸਪ੍ਰੀਤ ਸਿੰਘ, ਬਹਾਦਰ ਸਿੰਘ, ਮੁਖਤਿਆਰ ਸਿੰਘ, ਸਤਵਿੰਦਰ ਸਿੰਘ, ਵਿਕੀ ਜਟਾਣਾ, ਮੰਗਲ ਸਿੰਘ, ਪਿੰਦਾ ਜਟਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਬਣੀ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਪਿੰਡ ਅੜੈ੍ਹਚਾਂ ਵਿਖੇ ਵਿਸਾਖੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
Ad Position 24