11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਐਸ. ਐਸ. ਪੀ. ਖੰਨਾ ਵਲੋਂ ਦੋਰਾਹਾ ਦਾ ਦੌਰਾ, ਪੁਲਿਸ ਸਟੇਸ਼ਨ ਅਤੇ ਚੌਕੀ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 25-02-2026
ਦੋਰਾਹਾ, 24 ਫਰਵਰੀ (ਮਨਜੀਤ ਸਿੰਘ ਗਿੱਲ)-ਅੱਜ ਐਸ. ਐਸ. ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਨੇ ਦੋਰਾਹਾ ਦਾ ਅਚਾਨਕ ਦੌਰਾ ਕੀਤਾ ਅਤੇ ਰਾਸ਼ਟਰੀ ਰਾਜ ਮਾਰਗ'ਤੇ ਸਥਿਤ ਪੁਲਿਸ ਸਟੇਸ਼ਨ ਅਤੇ ਬਾਜ਼ਾਰ ਵਿੱਚ ਸਥਿਤ ਚੌਕੀ ਦਾ ਨਿਰੀਖਣ ਕੀਤਾ | ਉਨ੍ਹਾਂ ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ. ਐਸ. ਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਦੇ ਨਿਰਦੇਸ਼ਾਂ 'ਤੇ ਅੱਜ ਸੁਰੱਖਿਆ ਆਡਿਟ ਕੀਤਾ ਗਿਆ | ਬਾਜ਼ਾਰ ਵਿੱਚ ਫਲੈਗ ਮਾਰਚ ਕੱਢਿਆ ਗਿਆ | ਉਨ੍ਹਾਂ ਬਾਜ਼ਾਰ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ, ਨਹੀਂ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਡੀ. ਐਸ. ਪੀ. ਪਾਇਲ ਜਸਵਿੰਦਰ ਖਹਿਰਾ, ਐਸ. ਐਚ. ਓ ਦੋਰਾਹਾ ਆਕਾਸ਼ ਦੱਤ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਦੇ ਹੁਕਮਾਂ ਦੀ ਅਣਦੇਖੀ ਅਗਲੀ ਖ਼ਬਰ ਸਰਪੰਚ ਦੀਪਾ ਡੇਹਲੋਂ ਵਲੋਂ ਪੀ. ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਨੂੰ ਐਲ. ਈ. ਡੀ ਭੇਟ
Ad Position 24