18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਆਪ' ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ-ਚੇਅਰਮੈਨ ਰਾਜੀ ਸਾਹਨੇਵਾਲ

Ad Position 21
No active advertisement
ਅਜੀਤ ਡੈਸਕ 26-02-2026
ਕੁਹਾੜਾ, 25 ਫਰਵਰੀ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਲੋਕਾਂ ਕੀਤੇ ਸਾਰੇ ਵਾਅਦੇ ਇਕ-ਇਕ ਕਰ ਕੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ. ਸੀ. ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇਕ ਇਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਿੱਖਿਆ ਕ੍ਰਾਂਤੀ, ਸੜਕ ਕ੍ਰਾਂਤੀ ਅਤੇ 10 ਲੱਖ ਦੀ ਬੀਮਾ ਯੋਜਨਾ ਦੀ ਸ਼ੁਰੂਆਤ ਕਰ ਕੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ | ਉਸ ਦੇ ਨਾਲ ਹੀ ਤੁਰੰਤ ਬਾਅਦ ਮੇਰੀ ਰਸੋਈ ਸਕੀਮ ਦਾ ਐਲਾਨ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਪਬਲਿਕ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਨੇ ਧਾਰਮਿਕ ਸਿੱਖਿਆ 'ਚੋਂ ਪ੍ਰਾਪਤ ਕੀਤੇ ਵਜ਼ੀਫ਼ੇ ਅਗਲੀ ਖ਼ਬਰ ਪਰਮਜੀਤ ਸਿੰਘ ਸੇਖਾਂ ਬੀ. ਸੀ. ਵਿੰਗ ਹਲਕਾ ਪਾਇਲ ਦੇ ਕੋਆਰਡੀਨੇਟਰ ਬਣੇ
Ad Position 24