ਕੁਹਾੜਾ, 25 ਫਰਵਰੀ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਪ੍ਰੀਖਿਆ ਵਿਚ ਸਕੂਲ ਦੇ ਕੁੱਲ 52 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਸਾਰੇ ਹੀ ਵਿਦਿਆਰਥੀਆਂ ਨੇ ਸਰਟੀਫਿਕੇਟ ਪ੍ਰਾਪਤ ਕੀਤੇ ਅਤੇ ਪਹਿਲੇ ਦਰਜੇ ਵਿਚੋਂ ਸਿਮਰਨਦੀਪ ਕੌਰ ਅਤੇ ਜਗਸੀਰ ਸਿੰਘ ਨੇ 1100-1100 ਰੁਪਏ ਦਾ ਨਗਦ ਵਜ਼ੀਫ਼ਾ ਅਤੇ ਦੂਜੇ ਦਰਜੇ ਵਿਚੋਂ ਦਿਲਪ੍ਰੀਤ ਸਿੰਘ ਅਤੇ ਫਰਿੰਦਰਜੋਤ ਕੌਰ ਨੇ 2100-2100 ਰੁਪਏ ਦਾ ਨਗਦ ਵਜ਼ੀਫ਼ਾ ਪ੍ਰਾਪਤ ਕੀਤਾ ਗਿਆ | ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਪ੍ਰਚਾਰਕ ਮਨਜੀਤ ਸਿੰਘ 'ਬੁਰਜ' (ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ) ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਕੂਲੀ ਵਿੱਦਿਆ ਦੇ ਨਾਲ-ਨਾਲ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਸਿੱਖਿਆ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਮਨਜੀਤ ਸਿੰਘ 'ਬੁਰਜ' ਦਾ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ |