ਰਾੜਾ ਸਾਹਿਬ, 25 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਸੁਪਤਨੀ ਬੀਬੀ ਰਮਨਜੀਤ ਕੌਰ ਗਿਆਸਪੁਰਾ ਵੱਲੋਂ ਪਿੰਡ ਬਿਲਾਸਪੁਰ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਵਿੱਚ ਪਿੰਡ ਵਾਸੀਆਂ ਅਤੇ ਮਨਰੇਗਾ ਵਰਕਰਾਂ ਨੇ ਸ਼ਿਰਕਤ ਕੀਤੀ | ਇਸ ਸਮੇਂ ਲੋਕ ਮਿਲਣੀ ਦੌਰਾਨ ਮਨਰੇਗਾ ਵਰਕਰਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਬੀਬੀ ਗਿਆਸਪੁਰਾ ਵੱਲੋਂ ਮੌਕੇ 'ਤੇ ਹੱਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਮਨਰੇਗਾ ਵਰਕਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ | ਇਸ ਮੌਕੇ ਗੁਰਪ੍ਰੀਤ ਕੌਰ ਕੋਆਰਡੀਨੇਟਰ ਮਹਿਲਾ ਵਿੰਗ, ਗਗਨਦੀਪ ਕੌਰ ਪ੍ਰਧਾਨ ਮਹਿਲਾ ਵਿੰਗ ਘਲੋਟੀ, ਸਰਬਜੀਤ ਸਿੰਘ ਬਿਲਾਸਪੁਰ, ਗੁਰਪਾਲ ਸਿੰਘ ਬਿਲਾਸਪੁਰ, ਬਲਵੀਰ ਕੌਰ ਪੰਚ, ਮਨਰੇਗਾ ਸੈਕਟਰੀ ਗੁਰਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਅਤੇ ਮਨਰੇਗਾ ਵਰਕਰ ਸਨ |