ਮਲੌਦ, 25 ਫਰਵਰੀ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਮਾਲਵਿੰਦਰ ਸਿੰਘ ਲਾਡੀ ਪੱਲਾ ਦੀ ਹੋਈ ਬੇਵਕਤੀ ਮੌਤ 'ਤੇ ਹਲਕਾ ਪਾਇਲ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਦਾ ਅੱਜ ਪਿੰਡ ਪੱਲਾ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਸੇਜਲ ਨੇਤਰਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਕਮਲ ਪੱਲਾ ਵੱਲੋਂ ਵਿਖਾਈ ਗਈ | ਇਸ ਸਮੇਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਧਾਨ ਸੰਜੀਵ ਪੁਰੀ ਮਲੌਦ, ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਗੁਰਜੀਤ ਸਿੰਘ ਨੋਨੂੰ ਕੁਹਲੀ, ਸ਼ਿਵਰਾਜ ਸਿੰਘ ਜੱਲਾ, ਗੁਰਪ੍ਰੀਤ ਸਿੰਘ ਲਾਪਰਾਂ, ਡਾ: ਸੁਖਵਿੰਦਰ ਸਿੰਘ ਅÏਜਲਾ ਪਾਇਲ, ਨੋਨੀ ਜੱਲਾ, ਜਥੇਦਾਰ ਮੇਜਰ ਸਿੰਘ ਪੱਲਾ, ਨਿਰਮਲ ਸਿੰਘ ਧਾਲੀਵਾਲ, ਸਰਪੰਚ ਕਰਮ ਸਿੰਘ ਪੱਲਾ, ਟੋਨਾਂ ਪੱਲਾ, ਜਥੇਦਾਰ ਜਸਵੀਰ ਸਿੰਘ ਨਿਜ਼ਾਮਪੁਰ, ਸੁਖਵਿੰਦਰ ਸਿੰਘ ਸੁੱਖੀ ਨਿਜ਼ਾਮਪੁਰ, ਜਥੇਦਾਰ ਸੁਖਪ੍ਰੀਤ ਸਿੰਘ ਕਰੌਦੀਆ ਸੰਮਤੀ ਮੈਂਬਰ ਸਮਿੰਦਰ ਸਿੰਘ ਸਿਹੌੜਾ, ਅਮਰਜੀਤ ਸਿੰਘ ਮਾਗੇਵਾਲ, ਬੇਅੰਤ ਸਿੰਘ ਪੰਧੇਰ ਖੇੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਾਟਾ ਮੋਟਰਜ਼ ਪਾਇਲ ਦੇ ਕਰਮਚਾਰੀ ਅਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ | ਮਿ੍ਤਕ ਲਾਡੀ ਦੇ ਪਰਮ ਮਿੱਤਰ ਡਾ. ਸੁਖਵਿੰਦਰ ਸਿੰਘ ਅÏਜਲਾ ਨੇ ਦੱਸਿਆ ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇਕ ਬੇਟੀ ਜੋ ਵਿਦੇਸ਼ ਵਿਚ ਪੜ੍ਹਾਈ ਕਰ ਰਹੀ ਹੈ ਛੱਡ ਗਏ ਹਨ |