18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੀਲੀ ਕੁੰਗੀ ਦੇ ਸਰਵੇਖਣ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫ਼ਸਲ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 26-02-2026
ਮਾਛੀਵਾੜਾ ਸਾਹਿਬ, 25 ਫਰਵਰੀ (ਮਨੋਜ ਕੁਮਾਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਸਥਾਨਕ ਟੀਮ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਦੀ ਅਗਵਾਈ ਹੇਠ ਮਾਛੀਵਾੜਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਦੌਰਾ ਕੀਤਾ ਗਿਆ | ਇਸ ਦੌਰਾਨ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਸੰਬੰਧੀ ਖੇਤਾਂ ਦਾ ਨਿਰੀਖਣ ਵੀ ਕੀਤਾ ਗਿਆ | ਇਸ ਮੌਕੇ ਕਿਸੇ ਵੀ ਖੇਤ ਵਿਚ ਇਸ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ | ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਕਿਤੇ ਵੀ ਹਲਦੀ ਰੰਗ ਦਾ ਪਾਊਡਰ ਪੱਤਿਆਂ 'ਤੇ ਦਿਖਾਈ ਦਿੰਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ | ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਮੱਕੀ ਦੇ ਬੀਜ ਨੂੰ ਗਾਚੋ ਦਵਾਈ 6 ਮਿਲੀਲੀਟਰ ਪ੍ਰਤੀ ਕਿੱਲੋ ਬੀਜ ਨਾਲ ਸੋਧ ਕੇ ਬੀਜਣ ਦੀ ਸਿਫ਼ਾਰਿਸ਼ ਕੀਤੀ ਤਾਂ ਜੋ ਫ਼ਸਲ ਨੂੰ ਸ਼ਾਖ਼ ਦੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇ | ਇਸ ਤੋਂ ਇਲਾਵਾ ਵਿਭਾਗ ਕੋਲ ਜਿਪਸਮ ਖਾਦ 50 ਪ੍ਰਤੀਸ਼ਤ ਉਪਦਾਨ 'ਤੇ ਉਪਲਬਧ ਹੈ | ਜਿਨ੍ਹਾਂ ਜ਼ਮੀਨਾਂ ਵਿਚ ਗੰਧਕ ਦੀ ਘਾਟ ਹੈ, ਜ਼ਮੀਨਾਂ ਵਿਚ ਰੋੜ ਹੈ ਜਾਂ ਜ਼ਿਆਦਾ ਭਾਰੀਆਂ ਜ਼ਮੀਨਾਂ ਹਨ, ਉਨ੍ਹਾਂ ਵਿਚ ਇਹ ਖਾਦ ਵਰਤੀ ਜਾ ਸਕਦੀ ਹੈ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਮਨ ਸਿੰਘ, ਡਾ. ਗਗਨਦੀਪ ਸਿੰਘ, ਅਵਤਾਰ ਸਿੰਘ ਏ. ਟੀ. ਐੈੱਮ. ਅਤੇ ਕਾਫੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾ ਜਰਗੜੀ ਦੇ ਮਾ: ਕੇਵਲ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਜਰਗ ਵਿਖੇ ਵੱਖ-ਵੱਖ ਬਿਮਾਰੀਆਂ ਦੇ ਮੁਫਤ ਮੈਡੀਕਲ ਕੈਂਪ ਪਹਿਲੀ ਨੂੰ - ਮੰਡੇਰ ਜਰਗ
Ad Position 24