ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋੜਵੰਦ ਲੋਕਾਂ ਲਈ ਮੇਰੀ ਰਸੋਈ ਸਕੀਮ ਦਾ ਐਲਾਨ ਕੀਤਾ ਗਿਆ | ਇਸ ਸਕੀਮ ਦਾ ਲਾਭ ਸੂਬੇ ਦੇ 24 ਲੱਖ ਲੋਕਾਂ ਨੂੰ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਦੇ ਅਧੀਨ ਪੈਂਦੇ ਪਿੰਡ ਇਕੋਲਾਹੀ ਦੇ ਵੀ. ਐਸ. ਐਸ. ਸੰਗਠਨ ਦੇ ਮਨਪ੍ਰੀਤ ਸਿੰਘ ਮਨੀ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਸਾਰੇ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਘਰ ਦੀ ਰਸੋਈ ਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਪ੍ਰਭਾਵਿਤ ਹੋ ਚੁੱਕੇ ਹਨ |