18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜਸਵੀਰ ਕੌਰ ਵਾਰਡ ਨੰਬਰ 6 ਤੋਂ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 26-02-2026
ਮਾਛੀਵਾੜਾ ਸਾਹਿਬ, 25 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕਰਦਿਆਂ ਜਸਵੀਰ ਕੌਰ ਨੂੰ ਮਾਛੀਵਾੜਾ ਦੇ ਵਾਰਡ ਨੰਬਰ 6 ਤੋਂ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ, ਉਪਜਿੰਦਰ ਸਿੰਘ ਅÏਜਲਾ ਹਾਜ਼ਰ ਸਨ | ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਬੀਬੀ ਜਸਵੀਰ ਨੂੰ ਇਹ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਜਿਹੜਾ ਵੀ ਵਰਕਰ ਪਾਰਟੀ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੇਗਾ, ਉਸ ਨੰੂ ਹਮੇਸ਼ਾ ਬਣਦਾ ਮਾਣ ਦਿੱਤਾ ਜਾਵੇਗਾ | ਵਾਰਡ ਨੰਬਰ 6 ਦੇ ਨਵਨਿਯੁਕਤ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਰਪੁਰ ਵਾਲਿਆਂ ਵਲੋਂ ਰੱਬੋਂ ਨੀਚੀ ਦੇ 9ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਮੇਰੀ ਰਸੋਈ ਸਕੀਮ ਐਲਾਨ ਕਰਨਾ ਚੰਗਾ ਉਪਰਾਲਾ- ਮਨਪ੍ਰੀਤ ਸਿੰਘ ਮਨੀ
Ad Position 24