ਮਲੌਦ, 25 ਫਰਵਰੀ (ਦਿਲਬਾਗ ਸਿੰਘ ਚਾਪੜਾ)- ਟਿਵਾਣਾ ਸਪੋਰਟਸ ਕਲੱਬ ਵੱਲੋਂ ਬਾਬਾ ਮਾੜੂ ਰਾਮ ਡੇਰਾ ਰੱਬੋਂ, ਸਮੂਹ ਨਗਰ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 9ਵਾਂ ਕਬੱਡੀ ਕੱਪ ਸੰਤ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਆਸ਼ੀਰਵਾਦ ਨਾਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਨੀ ਰੱਬੋਂ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 26 ਅਤੇ 27 ਫਰਵਰੀ ਨੂੰ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਵਿਚ ਕਬੱਡੀ 45 ਕਿੱਲੋ, 57 ਕਿੱਲੋ, 67 ਕਿੱਲੋ ਅਤੇ ਇਕ ਪਿੰਡ ਓਪਨ ਦੇ ਫਸਵੇਂ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਟੀਮ ਨੂੰ 51000 ਰੁਪਏ ਅਤੇ41000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ | ਬੈੱਸਟ ਰੇਡਰ ਅਤੇ ਜਾਫ਼ੀ ਨੂੰ ਐਲ. ਈ. ਡੀ. ਨਾਲ ਸਨਮਾਨਿਤ ਕੀਤਾ ਜਾਵੇਗਾ | ਕਬੱਡੀ ਕੱਪ ਦਾ ਪੋਸਟਰ ਜਾਰੀ ਕਰਦਿਆਂ ਸੰਤ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਵੱਲੋਂ ਪ੍ਰਬੰਧਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪ੍ਰਧਾਨ ਡਾ. ਜਗਦੇਵ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਸਾਬਕਾ ਚੇਅਰਮੈਨ, ਸਰਪ੍ਰਸਤ ਮੱਸ਼ਰੂ ਸਿੰਘ, ਬਸੰਤ ਸਿੰਘ, ਜੀਤ ਸਿੰਘ, ਸੱਚਪ੍ਰੀਤ ਸਿੰਘ ਆਦਿ ਹਾਜ਼ਰ ਸਨ |