ਬੀਜਾ, 25 ਫਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਇੱਥੋਂ ਦੇ ਨੇੜਲੇ ਪਿੰਡ ਗੰਡੂਆਂ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰਾਂ ਸਲਾਨਾ ਸਮਾਗਮ ਕਰਵਾਇਆ ਗਿਆ | ਜਾਣਕਾਰੀ ਮੁਤਾਬਿਕ ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਰਾਗੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਗੁਰ ਕੇ ਲੰਗਰ ਅਟੁੱਟ ਵਰਤਾਏ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ, ਕੁਲਦੀਪ ਸਿੰਘ, ਦੀਪਕ, ਗੁਰਜੋਤ, ਪਾਲ ਸਿੰਘ, ਸਨੀ ਸਿੰਘ, ਨਵਜੋਤ, ਦਵਿੰਦਰ, ਸ਼ੈਲੀ, ਵਿੰਦਰ ਸਿੰਘ, ਮੇਜਰ ਸਿੰਘ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |