24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲਹਿਲ 'ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਮਲੌਦ 26 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਭਲਕੇ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਇਸੇ ਲੜੀ ਤਹਿਤ ਪਿੰਡ ਲਹਿਲ ਵਿਖੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਬਲਾਕ ਸੰਮਤੀ ਮੈਂਬਰ ਪ੍ਰੋ: ਗੁਰਮੁਖ ਸਿੰਘ ਗੋਮੀ ਤੇ ਯੂਥ ਆਗੂ ਭਗਤ ਸਿੰਘ ਮਿੰਟੂ ਸਿਹੌੜਾ ਦੀ ਹਾਜ਼ਰੀ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੈਲੀ ਵਿਚ ਵੱਡੀ ਗਿਣਤੀ ਕਾਫ਼ਲਿਆਂ ਦੇ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਦਿਲਬਾਗ ਸਿੰਘ ਲਹਿਲ, ਸਰਪੰਚ ਸੁਖਵਿੰਦਰ ਸਿੰਘ, ਚਤਰ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਲਖਦੀਪ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਚੇਅਰਮੈਨ ਪਰਮਜੀਤ ਸਿੰਘ ਪੁਨੂੰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਕੁੰਦਰਾ ਤੇ ਕੌਂਸਲਰ ਤਨੇਜਾ ਵਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਨਿਰਮਲ ਡੇਰਾ ਬੇਰ ਕਲਾਂ ਵਿਖੇ ਦਸਮੀ ਦੇ ਪਵਿੱਤਰ ਦਿਹਾੜੇ ਮਨਾਏ
Ad Position 24