ਪਲੈਨੇਟ ਈ ਸਕੂਲ ਖੰਨਾ ਵਿਖੇ ਕਿੰਡਰਗਾਰਟਨ ਦਾ ਸਾਲਾਨਾ ਸਮਾਗਮ
ਅਜੀਤ ਡੈਸਕ
27-02-2026
ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰਮੇਲ ਕੁੱਕੂ (ਸੋਸ਼ਲ ਐਕਟਿਵਿਟੀਜ਼) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |
ਸਕੂਲ ਦੇ ਪਿ੍ੰਸੀਪਲ ਰਾਕੇਸ਼ ਠਾਕੁਰ ਨੇ ਆਪਣੇ ਸੰਬੋਧਨ ਵਿਚ ਮਾਪਿਆਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਪਾਠਕ੍ਰਮਕ ਸਿੱਖਿਆ ਹੀ ਨਹੀਂ, ਸਗੋਂ ਬੱਚਿਆਂ ਦੀ ਸ਼ਖ਼ਸੀਅਤ ਦਾ ਵਿਕਾਸ ਵੀ ਹੈ | ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਕੂਲ ਮੈਨੇਜਮੈਂਟ ਵੱਲੋਂ ਸੋਨੀਆ ਧਵਨ ਵੱਲੋਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਸਟਾਫ਼ ਦਾ ਦਿਲੋਂ ਧੰਨਵਾਦ ਕੀਤਾ ਗਿਆ | ਸਮਾਗਮ ਖ਼ੁਸ਼ੀਆਂ, ਰੌਣਕ ਅਤੇ ਯਾਦਗਾਰ ਪਲਾਂ ਨਾਲ ਭਰਪੂਰ ਰਿਹਾ |