ਬੀਜਾ, 26 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਪੂਰਬਾ ਵਿਖੇ ਬਾਬਾ ਨਿਛਚਲ ਦਾਸ ਦੀ ਯਾਦ ਅਤੇ ਫੱਗਣ ਦੀ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮੁੱਚੀਆਂ ਨਗਰ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ 24 ਤਰੀਕ ਨੂੰ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਦਸਮੀ ਵਾਲੇ ਦਿਨ 26 ਤਰੀਕ ਨੂੰ ਪਾਏ ਗਏ ਅਤੇ ਕੀਰਤਨ ਦਰਬਾਰ ਕਰਵਾਏ ਗਏ, ਜਿਸ ਵਿਚ ਰਾਗੀ ਭਾਈ ਉਂਕਾਰ ਸਿੰਘ ਰੁਪਾਲੋੰ ਦੇ ਜਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ ਭਾਈ ਸਾਹਿਬ ਵਲੋਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਅਜਮੇਰ ਸਿੰਘ ਪੂਰਬਾ, ਸੁਖਵਿੰਦਰ ਸਿੰਘ ਖਜਾਨਚੀ, ਜਗਜੀਤ ਸਿੰਘ, ਜਤਿੰਦਰ ਸਿੰਘ, ਛਿੰਦਰ ਸਿੰਘ, ਅਜਮੇਰ ਸਿੰਘ, ਬਲਵੰਤ ਸਿੰਘ, ਬਾਬਾ ਸੀਤਲ ਸਿੰਘ, ਸਰਪੰਚ ਜਗਰੂਪ ਸਿੰਘ, ਮੰਗਤ ਸਿੰਘ, ਪਿ੍ਤਪਾਲ ਸਿੰਘ, ਗ੍ਰੰਥੀ ਭਾਈ ਤਰਨਪ੍ਰੀਤ ਸਿੰਘ, ਜਸਪਾਲ ਸਿੰਘ ਪੂਰਬਾ, ਸਮੂਹ ਨਗਰ ਨਿਵਾਸੀ ਸੰਗਤਾਂ ਨੇ ਹਾਜ਼ਰੀ ਲਗਵਾਈ ਆਇਆਂ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |