ਮਲੌਦ, 26 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਅਤੇ ਉਪ ਜ਼ਿਲ੍ਹਾ ਅਫ਼ਸਰ ਮਨੋਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਨਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਡੇਹਲੋਂ-2 ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਲੌਦ ਵਿਖੇ ਹੈਡ ਮੇਡ ਟੀਚਿੰਗ ਲਰਨਿੰਗ ਮਟੀਰੀਅਲ (ਟੀਐਲਐੱਮ) ਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮਨਜੀਤ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਲਈ ਬਹੁਤ ਹੀ ਫਾਇਦੇਮੰਦ ਸਾਬਿਤ ਹੋਵੇਗੀ | ਵਰਕਸ਼ਾਪ 'ਚ ਪ੍ਰਥਮ ਟਰੇਨਰ ਗੁਰਦੀਪ ਕੌਰ ਜ਼ਿਲ੍ਹਾ ਕੋਆਰਡੀਨੇਟਰ, ਨਵਦੀਪ ਕੌਰ ਤੇ ਜਸਵਿੰਦਰ ਕੌਰ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ ਗਈ | ਇਸ ਮੌਕੇ ਬਲਵਿੰਦਰ ਸਿੰਘ ਅਤੇ ਰੰਜੀਵ ਕੁਮਾਰ ਦੋਵੇਂ ਬਲਾਕ ਰਿਸੋਰਸ ਕੋਆਰਡੀਨੇਟਰ ਨੇ ਕਿਹਾ ਕਿ ਟੀ. ਐੱਲ. ਐੱਮ ਵਰਕਸ਼ਾਪ ਅਧਿਆਪਕਾਂ ਲਈ ਕੀਤੀ ਜਾਣ ਵਾਲੀ ਇਕ ਸਿਖਲਾਈ ਪ੍ਰਕਿਰਿਆ ਹੈ |