ਰਾੜਾ ਸਾਹਿਬ, 26 ਫਰਵਰੀ (ਸੁਖਵੀਰ ਸਿੰਘ ਚਣਕੋਈਆਂ) ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਦੇ ਗੁ. ਸ਼੍ਰੀ ਦਮਦਮਾ ਸਾਹਿਬ ਵਿਖੇ ਫੱਗਣ ਮਹੀਨੇ ਦੀ ਦਸਮੀ ਦਾ ਸ਼ੁੱਭ ਦਿਹਾੜਾ ਮਨਾਇਆ ਗਿਆ | ਸੰਗਤਾਂ ਵੱਲੋਂ ਦਸਮੀ ਦੇ ਦਿਹਾੜੇ 'ਤੇ ਜਿੱਥੇ ਗੁ. ਸ਼੍ਰੀ ਦਮਦਮਾ ਸਾਹਿਬ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ , ਉੱਥੇ ਹੀ ਸੰਗਤਾਂ ਵੱਲੋਂ ਗੁ. ਸਾਹਿਬ ਵਿਖੇ ਸ਼ਹੀਦਾਂ ਦੇ ਪਵਿੱਤਰ ਅਸਥਾਨ 'ਤੇ ਹਾਜ਼ਰੀਆਂ ਭਰੀਆਂ | ਇਸ ਸਮੇਂ ਪੰਜਾਬ ਦੇ ਵੱਖ-ਵੱਖ ਮਸ਼ਹੂਰ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਭਾਈ ਜਸਵਿੰਦਰ ਸਿੰਘ ਜੱਸੀ ਬਾਬਾ, ਕੁਲਵੀਰ ਸਿੰਘ ਅਤੇ ਸਪਿੰਦਰ ਸਿੰਘ ਛੱਜੂ ਬਾਬਾ (ਦੋਵੇਂ ਮੁੱਖ ਪ੍ਰਬੰਧਕ), ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਭਜਨ ਸਿੰਘ, ਜਗਦੇਵ ਸਿੰਘ ਲਾਲੀ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਆਦਿ ਸਨ |