25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕਰਵਾਈ ਸਾਲਾਨਾ ਅਥਲੈਟਿਕ ਮੀਟ

Ad Position 21
No active advertisement
ਅਜੀਤ ਡੈਸਕ 27-02-2026
ਦੋਰਾਹਾ, 26 ਫ਼ਰਵਰੀ (ਜਸਵੀਰ ਝੱਜ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ 49ਵੀਂ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ | ਅਰਜੁਨ ਐਵਾਰਡੀ ਸੁੱਚਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਐਥਲੈਟਿਕਸ ਕੋਚ, ਐੱਨ. ਆਈ. ਐੱਸ ਭਗਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਰਨਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਸ਼ਿਵ ਕੁਮਾਰ ਸੋਨੀ, ਨਵਨੀਤ ਸਿੰਘ ਮਾਂਗਟ, ਰਵਿੰਦਰ ਸਿੰਘ ਮਲਹਾਂਸ, ਜੋਗਿੰਦਰ ਸਿੰਘ ਓਬਰਾਏ, ਇੰਦਰ ਸਿੰਘ ਅਤੇ ਉਦੈ ਸ਼ਰਮਾ ਉਚੇਚੇ ਤੌਰ 'ਤੇ ਇਸ ਖੇਡ ਸਮਾਰੋਹ ਵਿਚ ਸ਼ਾਮਿਲ ਹੋਏ | ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ, ਐੱਨ. ਐੱਸ. ਐੱਸ. ਵਲੰਟੀਅਰਾਂ, ਸਰੀਰਕ ਸਿੱਖਿਆ ਵਿਭਾਗ ਦੇ ਖਿਡਾਰੀ ਵਿਦਿਆਰਥੀਆਂ ਅਤੇ ਵੱਖ-ਵੱਖ ਕਲਾਸਾਂ ਦੇ ਹੋਰ ਵਿਦਿਆਰਥੀਆਂ ਨੇ ਮਾਰਚ-ਪਾਸਟ ਵਿਚ ਹਿੱਸਾ ਲਿਆ | ਆਪਣੇ ਉਦਘਾਟਨੀ ਭਾਸ਼ਣ ਵਿਚ ਮੁੱਖ ਮਹਿਮਾਨ ਸੁੱਚਾ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਨੁਸ਼ਾਸਨ ਵਿਚ ਰਹਿਣ, ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮੇਂ ਦੀ ਕਦਰ ਕਰਨ ਲਈ ਪ੍ਰੇਰਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਖੇਡ ਸਮਾਰੋਹ ਦੇ ਪ੍ਰਬੰਧਕੀ ਸਕੱਤਰ ਡਾ. ਨਿਰਲੇਪ ਕੌਰ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ | ਮੰਚ ਸੰਚਾਲਨ ਦੀ ਕਾਰਵਾਈ ਡਾ. ਲਵਲੀਨ ਬੈਂਸ. ਪ੍ਰੋ. ਜਗਰੂਪ ਸਿੰਘ ਅਤੇ ਡਾ. ਗੁਰਪ੍ਰੀਤ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਕਾਲਜ ਦੇ ਸਾਬਕਾ ਪਿ੍ੰਸੀਪਲ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਸਲਾਹਕਾਰ ਡਾ. ਨਰਿੰਦਰ ਸਿੰਘ ਸਿੱਧੂ, ਗੁਰੂ ਨਾਨਕ ਮਾਡਲ ਸੀ. ਸੈ. ਸਕੂਲ ਪਿ੍ੰਸੀਪਲ ਡਾ. ਡੀ.ਪੀ. ਠਾਕੁਰ, ਸਰਸਵਤੀ ਸਕੂਲ ਮੁਖੀ ਡੀ. ਐੱਸ. ਗੁਸਾਈਾ, ਪ੍ਰੋ. ਐੱਮ. ਐੱਸ. ਭੰਡਾਰੀ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਮਰਜੀਤ ਕੌਰ, ਡਾ. ਸੁਖਵਿੰਦਰ ਸਿੰਘ ਵਿਰਕ, ਪਰਮਜੀਤ ਕੌਰ ਅਤੇ ਰਾਜਕੁਮਾਰ ਚੌਧਰੀ ਉਚੇਚੇ ਤੌਰ 'ਤੇ ਇਸ ਖੇਡ ਸਮਾਰੋਹ ਵਿਚ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਉੱਘੇ ਗੀਤਕਾਰ ਭੱਟੀ ਭੜੀ ਵਾਲਾ ਦੇ ਪਿਤਾ ਹਰਨੇਕ ਸਿੰਘ ਦੀ ਮੌਤ 'ਤੇ ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰਣਵੀਰ ਰਾਹੀ ਦੀ ਅਗਵਾਈ ਹੇਠ ਸਮਰਾਲਾ ਰੈਲੀ ਸੰਬੰਧੀ ਮੀਟਿੰਗ
Ad Position 24