25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿੰਡ ਘੁਡਾਣੀ ਕਲ੍ਹਾਂ ਦੀ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਜਾਵੇਗੀ - ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 27-02-2026
ਰਾੜਾ ਸਾਹਿਬ, 26 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਦੀ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਘੁਡਾਣੀ ਕਲ੍ਹਾਂ ਵਿਖੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਦੀ ਤਿਆਰ ਕੀਤੀ ਗਈ ਇਮਾਰਤ ਦੇ ਉਦਘਾਟਨ ਸਮੇਂ ਨੀਂਹ ਪੱਥਰ ਤੋਂ ਪਰਦਾ ਹਟਾਉਂਦਿਆਂ ਕੀਤਾ | ਇਸ ਸਮੇਂ ਆੜਤੀ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਬੀ. ਡੀ. ਪੀ. ਉ ਦੋਰਾਹਾ ਸੰਮਿ੍ਤਾ, ਜੇ. ਈ. ਪਵਨਦੀਪ ਸਿੰਘ, ਪੰਚਾਇਤ ਸਕੱਤਰ ਨਿਤਿਨ, ਪੰਚਾਇਤ ਸਕੱਤਰ ਸ਼ਾਰੂ ਆਦਿ ਵੀ ਮੋਜੂਦ ਸਨ | ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਵਿਕਾਸ-ਕਾਰਜ ਚੱਲ ਰਹੇ ਹਨ | ਇਸ ਮੌਕੇ ਪੰਚ ਰਣਜੀਤ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਦਲਵਿੰਦਰ ਕੌਰ, ਪੰਚ ਇੰਦਰਜੀਤ ਸਿੰਘ, ਜਥੇਦਾਰ ਦੀਦਾਰ ਸਿੰਘ, ਅਵਤਾਰ ਸਿੰਘ ਮੈਂਬਰ ਵਿਧਾਨ ਸਭਾ ਕਿਸਾਨ ਵਿੰਾਗ, ਸਾਬਕਾ ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਬਲਵੀਰ ਸਿੰਘ ਘੁਡਾਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਹੈੱਡ ਕਲਰਕ ਗੁਰਪ੍ਰੀਤ ਸਿੰਘ ਬੋਪਾਰਾਏ ਅਕਾਲ ਚਲਾਣਾ ਕਰ ਗਏ ਅਗਲੀ ਖ਼ਬਰ ਉੱਘੇ ਗੀਤਕਾਰ ਭੱਟੀ ਭੜੀ ਵਾਲਾ ਦੇ ਪਿਤਾ ਹਰਨੇਕ ਸਿੰਘ ਦੀ ਮੌਤ 'ਤੇ ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24