25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਲਕੇ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਸੰਬੰਧੀ ਲੱਖਾ ਪਾਇਲ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਮਲੌਦ, 26 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਲ ਇੰਡੀਆ ਕਾਂਗਰਸ ਦੇ ਆਗੂ ਅਤੇ ਲੋਕ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਕੱਲ੍ਹ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ਜ਼ਿਲ੍ਹਾ ਦੀ ਫੇਰੀ ਮੌਕੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਸਿਹੌੜਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਵਿਸ਼ੇਸ਼ ਕਰਕੇ ਸ਼ਿਰਕਤ ਕਰਦਿਆਂ ਵਰਕਰਾਂ ਨੂੰ ਕਾਫ਼ਲਿਆਂ ਵਿਚ ਪੁੱਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਕਾਂਗਰਸ ਵਲੋਂ ਇਤਿਹਾਸਕ ਰੈਲੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦਾ ਪਰਦਾ ਫਾਸ਼ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰੇਗੀ | ਉਨ੍ਹਾਂ ਕਿਹਾ ਕਿ ਕੱਲ੍ਹ 28 ਫਰਵਰੀ ਨੂੰ ਬਰਨਾਲਾ ਅੰਦਰ ਕਿਸਾਨਾਂ, ਮਜ਼ਦੂਰਾਂ, ਮਨਰੇਗਾ ਵਰਕਰਾਂ ਅਤੇ ਪਾਰਟੀ ਵਰਕਰਾਂ ਦਾ ਇਤਿਹਾਸਕ ਇਕੱਠ ਹੋਵੇਗਾ, ਜੋ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਸਿਰਜੇਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੋ: ਗੁਰਮੁੱਖ ਸਿੰਘ ਗੋਮੀ ਸਿਆੜ, ਭਗਤ ਸਿੰਘ ਮਿੰਟੂ ਸਿਹੌੜਾ, ਬਲਵੀਰ ਸਿੰਘ ਕਾਕਾ, ਸਾਬਕਾ ਸਰਪੰਚ ਕੁਲਜਿੰਦਰ ਸਿੰਘ ਮਾਂਗੇਵਾਲ, ਸਾਬਕਾ ਪੰਚ ਚਰਨਜੀਤ ਸਿੰਘ, ਰਣਧੀਰ ਸਿੰਘ ਧੀਰਾ, ਗੁਰਜੀਤ ਸਿੰਘ ਮਦਨੀਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਤੇਜਪਾਲ ਸਿੰਘ,ਗੁਰਿੰਦਰ ਸਿੰਘ ਗਿੰਦ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਵਲੋਂ ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਪੰਜਾਬ ਸਖੀ ਸ਼ਕਤੀ ਮੇਲਾ ਖੰਨਾ ਦੇ ਪੰਜਵੇਂ ਦਿਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸ਼ਿਰਕਤ
Ad Position 24