12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੁਖਬੀਰ ਸਿੰਘ ਬਾਦਲ ਪਿੰਡ ਲਾਪਰਾਂ ਵਿਖੇ ਗੁਰਪ੍ਰੀਤ ਸਿੰਘ ਲਾਪਰਾਂ ਦੇ ਗ੍ਰਹਿ ਪੁੱਜੇ

Ad Position 21
No active advertisement
ਅਜੀਤ ਡੈਸਕ 03-03-2026

ਰਾੜਾ ਸਾਹਿਬ, 2 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਲਾਪਰਾਂ ਵਿਖੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਦੇ ਗ੍ਰਹਿ ਪੁੱਜੇ ਤੇ ਪਿਛਲੇ ਦਿਨੀਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਜੋ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ ਵਿੱਚ ਪਰਿਵਾਰਕ ਮੈਂਬਰਾਂ ਨਾਲ ਲੰਮਾ ਸਮਾਂ ਬੈਠ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਗੁਰਪ੍ਰੀਤ ਸਿੰਘ ਲਾਪਰਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿਚ 'ਪੰਜਾਬ ਬਚਾਓ 'ਮੁਹਿੰਮ ਤਹਿਤ ਜਨਤਕ ਰੈਲੀਆਂ ਕਰ ਰਿਹਾ ਹੈ | ਲੋਕਾਂ ਦਾ ਉਤਸ਼ਾਹ ਤੇ ਜੋਸ਼ ਦਿਨੋਂ ਦਿਨ ਤੂਫ਼ਾਨ ਬਣਦਾ ਜਾ ਰਿਹਾ ਹੈ | ਉਹ ਲੰਮੇ ਸੰਘਰਸ਼ਾਂ ਉਪਰੰਤ ਹੋਂਦ ਵਿਚ ਆਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਹੋ ਚੁੱਕੇ ਹਨ | ਪਿਛਲੇ ਸਮੇਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਹੈ |ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਬੰਦ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਦੁਆਰਾ ਚਾਲੂ ਕੀਤੀਆਂ ਜਾਣਗੀਆਂ | ਇਸ ਸਮੇਂ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ, ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੀਪ ਸਿੰਘ ਬਾਵਾ ਯੂਥ ਆਗੂ, ਅਮਰੀਕ ਸਿੰਘ ਰੋੜੀਆਂ, ਜਗਦੀਪ ਸਿੰਘ ਲਹਿਲ, ਕੁਲਦੀਪ ਸਿੰਘ ਉੱਚੀ ਦੌਦ, ਕੁਵਿੰਦਕ ਸਿੰਘ ਕਿੰਦੀ, ਜਥੇਦਾਰ ਹਰਮਿੰਦਰ ਸਿੰਘ ਜਰਗ, ਠੇਕੇਦਾਰ ਹਰਦੇਵ ਸਿੰਘ ਸਿਆੜ, ਦਿਲਬਾਗ ਸਿੰਘ ਚਾਪੜਾ ਚੇਅਰਮੈਨ ਪ੍ਰੈਸ ਕਲੱਬ ਪਾਇਲ, ਬਲਵਿੰਦਰ ਸਿੰਘ ਸਿਆੜ, ਜੀਵਨ ਸਿੰਘ ਰਾਜਗੜ, ਰਾਜਗੁਰਮੀਤ ਸਿੰਘ ਗਿੱਲ, ਬਲਜੀਤ ਸਿੰਘ ਬੋਪਾਰਾਏ, ਲਖਵਿੰਦਰ ਸਿੰਘ , ਜੱਥੇਦਾਰ ਹਰਬੰਸ ਸਿੰਘ ਕਰਤਾਰਪੁਰ, ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਜੱਥੇਦਾਰ ਜਗਦੇਵ ਸਿੰਘ ਸਰਕਲ ਪ੍ਰਧਾਨ, ਜਥੇਦਾਰ ਸਰਬਜੀਤ ਸਿੰਘ ਸੇਠੀ ਸਰਕਲ ਪ੍ਰਧਾਨ, ਜਥੇਦਾਰ ਕੁਲਦੀਪ ਸਿੰਘ ਮਕਸੂਦੜਾ, ਜਥੇਦਾਰ ਨਰਿੰਦਰਪਾਲ ਸਿੰਘ ਕਟਾਹਰੀ, ਗੁਰਦਾਸ ਸਿੰਘ ਵਿੱਕੀ, ਬੀਬੀ ਜਸਪ੍ਰੀਤ ਕੌਰ ਅੜੈ੍ਹਚਾਂ, ਡਾ. ਸੁਰਿੰਦਰ ਸਿੰਘ ਸ਼ਾਹਪੁਰ, ਬਲਦੇਵ ਸਿੰਘ ਘੁਡਾਣੀ, ਪਰਮਿੰਦਰ ਸਿੰਘ ਦੋਬੁਰਜੀ, ਪਰਵਿੰਦਰ ਸਿੰਘ ਭੱਠਲ ਸਾਬਕਾ ਸਰਪੰਚ, ਗੁਰਮੀਤ ਸਿੰਘ ਆੜ੍ਹਤੀਆ, ਦਲਵੀਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਸਰਬਜੀਤ ਸਿੰਘ ਲੱਕੀ ਸਾਬਕਾ ਸਰਪੰਚ, ਹਨੀ ਘੁਡਾਣੀ ਸਾਬਕਾ ਸਰਪੰਚ, ਬਲਦੇਵ ਸਿੰਘ ਦੋਬੁਰਜੀ, ਦਰਸ਼ਨ ਸਿੰਘ ਘਣਗਸ, ਮਲਕੀਤ ਸਿੰਘ ਮਲੌਦ, ਹਰਪ੍ਰੀਤ ਸਿੰਘ ਬੇਰ, ਗੁਰਪ੍ਰੀਤ ਸਿੰਘ ਜਗੇੜਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਕਨਵੀਨਰ ਕੇਜਰੀਵਾਲ ਤੇ ਸਿਸੋਦੀਆ ਦੇ ਆਬਕਾਰੀ ਨੀਤੀ ਮਾਮਲੇ 'ਚ ਬਰੀ ਕਰਨ ਦੇ ਫ਼ੈਸਲੇ ਦਾ ਸਵਾਗਤ- ਮਠਾੜੂ ਅਗਲੀ ਖ਼ਬਰ ਅਧਿਆਪਕਾਂ ਨੇ ਕੈਬਨਿਟ ਮੰਤਰੀ ਸੌਂਦ ਦੇ ਘਰ ਵੱਲ ਕੀਤਾ ਮਾਰਚ
Ad Position 24