12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕੌਮੀ ਕਨਵੀਨਰ ਕੇਜਰੀਵਾਲ ਤੇ ਸਿਸੋਦੀਆ ਦੇ ਆਬਕਾਰੀ ਨੀਤੀ ਮਾਮਲੇ 'ਚ ਬਰੀ ਕਰਨ ਦੇ ਫ਼ੈਸਲੇ ਦਾ ਸਵਾਗਤ- ਮਠਾੜੂ

Ad Position 21
No active advertisement
ਅਜੀਤ ਡੈਸਕ 03-03-2026
ਬੀਜਾ, 2 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਵਿਧਾਨ ਸਭਾ ਹਲਕਾ ਹਲਕਾ ਦੇ ਪਿੰਡ ਭੌਰਲਾ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਉੱਘੇ ਸਮਾਜ ਸੇਵੀ ਅੰਮਿ੍ਤਪਾਲ ਸਿੰਘ ਮਠਾੜੂ ਨੇ ਇੱਕ ਆਪਣੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਦੀ ਮਾਨਯੋਗ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ | ਮਠਾੜੂ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ, ਪਰ ਹੁਣ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ 'ਤੇ ਹੀ ਹੁੰਦਾ ਹੈ | ਇਨ੍ਹਾਂ ਆਪ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਾਇੱਜ਼ਤ ਬਰੀ ਕਰਨ ਦੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਖੀਰ ਕਾਰ ਅਦਾਲਤ ਵਿੱਚ ਸੱਚ ਸਾਹਮਣੇ ਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਵਲੋਂ ਡਾ. ਰਾਵਿੰਦਰਪਾਲ ਸ਼ਰਮਾ ਪੰਜਾਬ ਇੰਚਾਰਜ ਨਿਯੁਕਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਿੰਡ ਲਾਪਰਾਂ ਵਿਖੇ ਗੁਰਪ੍ਰੀਤ ਸਿੰਘ ਲਾਪਰਾਂ ਦੇ ਗ੍ਰਹਿ ਪੁੱਜੇ
Ad Position 24