11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੇਵਾ-ਮੁਕਤ ਮੁਲਾਜ਼ਮਾਂ ਵਲੋਂ ਮੀਟਿੰਗ ਦੌਰਾਨ ਵੱਖ-ਵੱਖ ਮਸਲੇ ਵਿਚਾਰੇ

Ad Position 21
No active advertisement
ਅਜੀਤ ਡੈਸਕ 03-03-2026
ਮਾਛੀਵਾੜਾ ਸਾਹਿਬ, 2 ਮਾਰਚ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਜਲ ਸ੍ਰੋਤ ਨਿਗਮ ਦੇ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਦੀ ਮੀਟਿੰਗ ਸੂਬਾ ਪ੍ਰਧਾਨ ਓਮ ਪ੍ਰਕਾਸ਼ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਮਸਲੇ ਵਿਚਾਰੇ ਗਏ | ਇਸ ਮੌਕੇ ਵਿੱਤ ਸਕੱਤਰ ਅਵਤਾਰ ਸਿੰਘ, ਲੁਧਿਆਣਾ ਡਵੀਜ਼ਨ ਦੇ ਪ੍ਰਧਾਨ ਜੋਰਾ ਸਿੰਘ, ਭਰਪੂਰ ਸਿੰਘ, ਕੇਸਰ ਸਿੰਘ, ਕੁਲਵੰਤ ਸਿੰਘ, ਗੁਰਚਰਨ ਸਿੰਘ ਹਾਜ਼ਰ ਸਨ | ਸੂਬਾ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸੂਬਾਈ ਜਨਰਲ ਸਕੱਤਰ ਸੋਹਣ ਸਿੰਘ ਭੂਨੋ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਹਾਈਕੋਰਟ ਵਿਚ ਚੱਲ ਰਹੇ ਕੇਸਾਂ ਅਤੇ ਯੂਨੀਅਨ ਨੂੰ ਸਰਕਾਰੀ ਰਜਿਸਟਰਡ ਕਰਵਾਉਣ, 1-9-2014 ਤੋਂ ਪਹਿਲਾਂ ਅਤੇ ਬਾਅਦ ਵਿਚ ਸੇਵਾਮੁਕਤ ਹੋਣ ਵਾਲੇ ਸਾਥੀਆਂ ਦੇ ਪੈਨਸ਼ਨ ਕੇਸਾਂ, ਗ੍ਰੈਜੂਟੀ ਤੇ ਲਿਵ-ਇਨ-ਕੈਸ਼ਮੈਂਟ ਦੇ ਕੇਸਾਂ ਸਬੰਧੀ ਵੀ ਚਰਚਾ ਕੀਤੀ ਗਈ | ਮੀਟਿੰਗ ਵਿਚ ਪਿਛਲੇ ਸਮੇਂ ਦੌਰਾਨ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਨਾਲ ਕੀਤੀ ਗਈ ਮੀਟਿੰਗ ਦਾ ਰਿਵਿਊ ਕੀਤਾ ਗਿਆ | ਯੂਨੀਅਨ ਦਾ ਅਗਲਾ ਚੋਣ ਇਜਲਾਸ ਕਰਵਾਉਣ ਸਬੰਧੀ ਵੀ 18 ਅਪ੍ਰੈਲ 2026 ਦੀ ਤਰੀਕ ਨਿਰਧਾਰਿਤ ਕੀਤੀ ਗਈ ਜੋ ਕਿ ਮੋਹਾਲੀ ਜਾਂ ਚੰਡੀਗੜ੍ਹ ਵਿਖੇ ਢੁਕਵੀਂ ਥਾਂ 'ਤੇ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸੀ. ਪੀ. ਆਰ. ਟਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਹੰਬੜਾਂ-ਭੱਠਾਧੂਹਾ ਮੇਨ ਸੜਕ ਕਿਨਾਰੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼
Ad Position 24