11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸੀ. ਪੀ. ਆਰ. ਟਰੇਨਿੰਗ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-03-2026
ਡੇਹਲੋਂ, 2 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਜੀਵਨ ਬਚਾਉਣ ਵਾਲੀ ਸੀ. ਪੀ. ਆਰ. (ਕਾਰਡੀਓ ਪਲਮੋਨਰੀ ਰੀਸਸਿਟੇਸ਼ਨ) ਟਰੇਨਿੰਗ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਪਰਿਵਾਰ ਨੂੰ ਐਮਰਜੈਂਸੀ ਹਾਲਾਤਾਂ ਵਿਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਯੋਗ ਬਣਾਉਣਾ ਸੀ | ਇਹ ਟਰੇਨਿੰਗ ਮੈਸ਼ ਪ੍ਰੋਲਾਈਫ ਹਸਪਤਾਲ, ਗਿੱਲ ਲੁਧਿਆਣਾ ਦੇ ਪ੍ਰਸਿੱਧ ਡਾਕਟਰ ਡਾ. ਜੋਗਿੰਦਰ ਸਿੰਘ ਵਲੋਂ ਦਿੱਤੀ ਗਈ | ਉਨ੍ਹਾਂ ਦੇ ਨਾਲ ਹਸਪਤਾਲ ਦੇ ਮਾਰਕੀਟਿੰਗ ਮੈਨੇਜਰ ਰੋਹਿਤ ਥਾਪਰ ਵੀ ਮੌਜੂਦ ਰਹੇ | ਡਾ. ਜੋਗਿੰਦਰ ਸਿੰਘ ਨੇ ਦਿਲ ਦੀ ਅਚਾਨਕ ਧੜਕਣ ਰੁਕਣ ਦੀ ਸਥਿਤੀ ਵਿਚ ਤੁਰੰਤ ਕੀਤੇ ਜਾਣ ਵਾਲੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਛਾਤੀ 'ਤੇ ਸਹੀ ਢੰਗ ਨਾਲ ਦਬਾਅ ਦੇਣ ਦੀ ਪ੍ਰਕਿਰਿਆ, ਹੱਥਾਂ ਦੀ ਸਹੀ ਸਥਿਤੀ ਅਤੇ ਲਗਾਤਾਰ ਗਤੀ ਬਾਰੇ ਪੈ੍ਰਕਟੀਕਲ ਡੈਮੋ ਦੇ ਕੇ ਸਮਝਾਇਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਅਭਿਆਸ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੋ. ਐੱਸ. ਪੀ. ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਵੀ ਹਾਜ਼ਰ ਰਹੇ | ਉਨ੍ਹਾਂ ਨੇ ਸਕੂਲ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਅਸਲ ਸਿੱਖਿਆ ਉਹ ਹੈ, ਜੋ ਮਨੁੱਖ ਨੂੰ ਹਰ ਸਥਿਤੀ ਦਾ ਸਾਹਮਣਾ ਕਰਨ ਯੋਗ ਬਣਾਏ | ਸੀ. ਪੀ. ਆਰ. ਦੀ ਜਾਣਕਾਰੀ ਹਰ ਨਾਗਰਿਕ ਲਈ ਲਾਜ਼ਮੀ ਹੈ | ਵਿਦਿਆਰਥਣ ਹਰਲੀਨ ਕੌਰ ਨੇ ਕਿਹਾ ਕਿ ਟਰੇਨਿੰਗ ਸਾਡੇ ਲਈ ਬਹੁਤ ਹੀ ਲਾਭਦਾਇਕ ਰਹੀ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਡਾ. ਜੋਗਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਯਾਦੂ ਨੇ ਰੈਲੀ ਸੰਬੰਧੀ ਪਿੰਡ ਦਹੇੜੂ ਵਿਖੇ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਸੇਵਾ-ਮੁਕਤ ਮੁਲਾਜ਼ਮਾਂ ਵਲੋਂ ਮੀਟਿੰਗ ਦੌਰਾਨ ਵੱਖ-ਵੱਖ ਮਸਲੇ ਵਿਚਾਰੇ
Ad Position 24