11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਯਾਦੂ ਨੇ ਰੈਲੀ ਸੰਬੰਧੀ ਪਿੰਡ ਦਹੇੜੂ ਵਿਖੇ ਵਰਕਰਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 03-03-2026
ਬੀਜਾ, 2 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-10 ਮਾਰਚ ਨੂੰ ਖੰਨਾ ਵਿਖੇ 'ਪੰਜਾਬ ਬਚਾਓ-ਸੁਖਬੀਰ ਸਿੰਘ ਬਾਦਲ ਲਿਆਓ' ਰੈਲੀ ਨੂੰ ਕਾਮਯਾਬ ਕਰਨ ਲਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਬੀਜਾ ਇਲਾਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਦਹੇੜੂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕੋ ਇੱਕ ਪਾਰਟੀ ਹੈ ਜਿਸ ਅੰਦਰ ਸੂਬੇ ਦਾ ਦਰਦ ਛੁਪਿਆ ਹੋਇਆ ਹੈ | ਉਹ ਹਮੇਸ਼ਾ ਹੀ ਸੂਬੇ ਦੇ ਹਿੱਤਾਂ ਲਈ ਲੜਦਾ ਆ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ 'ਚ ਪੰਜਾਬ ਬਚਾਓ ਸੁਖਬੀਰ ਲਿਆਓ' ਸਲੋਗਨ ਤਹਿਤ ਰੈਲੀਆਂ ਵਿਚ ਲੋਕਾਂ ਦਾ ਇਕੱਠ ਦਰਸਾ ਰਿਹਾ ਹੈ ਕਿ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਬਹੁਤ ਹੀ ਉਤਾਵਲੇ ਹੋਏ ਪਏ ਹਨ | ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਡਗਮਗਾ ਗਈ ਹੈ | ਦਿਨ-ਦਿਹਾੜੇ ਕਤਲ ਹੋ ਰਹੇ ਹਨ | ਲੁੱਟਾਂ-ਖੋਹਾਂ ਹੋ ਰਹੀਆਂ ਹਨ | ਇਸ ਪਾਰਟੀ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਇਸ ਮੌਕੇ ਲੋਕਾਂ ਨੇ ਯਾਦੂ ਨੂੰ ਭਰੋਸਾ ਦਿਵਾਇਆ ਕਿ ਉਹ ਵੱਡੀ ਤਾਦਾਦ ਵਿੱਚ ਰੈਲੀ ਵਿਚ ਸ਼ਾਮਲ ਹੋਣਗੇ | ਇਸ ਮੌਕੇ ਜਗਦੀਪ ਸਿੰਘ ਦੀਪੀ, ਬੂਟਾ ਸਿੰਘ ਰੌਣੀ, ਜੱਸੀ ਚਕੋਹੀ, ਹਰਿੰਦਰ ਸਿੰਘ ਨਿੰਦੀ ਪ੍ਰਧਾਨ, ਦਿਲਪ੍ਰੀਤ ਸਿੰਘ ਮਨੂੰ, ਜਸਵੰਤ ਸਿੰਘ ਜੱਸੀ ਪੰਚ ਦਹੇੜੂ, ਸਵਰਨ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਦਲਜਿੰਦਰ ਸਿੰਘ, ਨਛੱਤਰ ਸਿੰਘ , ਸੰਤੋਖ ਸਿੰਘ, ਬਲਵੀਰ ਸਿੰਘ ਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਹਰਦੇਵ ਸਿਆੜ ਤੇ ਸਾਥੀਆਂ ਨੇ ਸੁਖਬੀਰ ਨਾਲ ਸਿਆਸੀ ਮਸਲਿਆਂ ਦੇ ਮੱਦੇਨਜ਼ਰ ਕੀਤੀ ਗੱਲਬਾਤ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸੀ. ਪੀ. ਆਰ. ਟਰੇਨਿੰਗ ਕੈਂਪ ਲਗਾਇਆ
Ad Position 24